174ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ
ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 174ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ
Publish Date: Fri, 08 May 2026 07:25 PM (IST)
Updated Date: Fri, 08 May 2026 07:26 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੇ ਯਤਨਾਂ ਸਦਕਾ ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਨੂੰ ਸਮਰਪਿਤ 174ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਰਾਸ਼ਨ ਵੰਡਣ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਰਜਿ. ਦੇ ਸਰਪ੍ਰਸਤ ਬਲਦੇਵ ਸ਼ਰਮਾ ਨੇ ਕਰਵਾਈ। ਉਨ੍ਹਾਂ ਨੇ 20 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਵੰਡਦਿਆਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੁਸਾਇਟੀ ਨੂੰ ਸਮਾਜ ਭਲਾਈ ਕਾਰਜਾਂ ਵਿਚ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ। ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਰੀਬ 16 ਸਾਲਾਂ ਤੋਂ ਨਿਰੰਤਰ ਜਾਰੀ ਹੈ। ਇਸ ਮੌਕੇ ਪੰਕਜ ਰਾਵਤ, ਬ੍ਰਿਜ ਭੂਸ਼ਣ, ਐੱਸਸੀ ਚਾਵਲਾ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਮਨੀਸ਼ ਕਨੌਜੀਆ, ਰਾਜਕੁਮਾਰ ਕਨੌਜੀਆ, ਰਮਨ ਨਹਿਰਾ, ਵਿਜੇ ਕੁਮਾਰ ਕਨੌਜੀਆ ਪ੍ਰਧਾਨ ਕਨੋਜੀਆ ਮਹਾਸਭਾ ਫਗਵਾੜਾ ਆਦਿ ਹਾਜ਼ਰ ਸਨ।