ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਵੰਡੇ ਗਰਮ ਕੰਬਲ
ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਮਾਘੀ ਮੌਕੇ ਵਾਰਡ ਨੰਬਰ 21 ‘ਚ ਲੋੜਵੰਦਾਂ ਨੂੰ ਵੰਡੇ ਗਰਮ ਕੰਬਲ
Publish Date: Thu, 15 Jan 2026 08:01 PM (IST)
Updated Date: Thu, 15 Jan 2026 08:03 PM (IST)

ਫਗਵਾੜਾ : ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਮਾਘੀ ਮੌਕੇ ਸ਼ਹਿਰ ਦੇ ਵਾਰਡ ਨੰਬਰ 21 ‘ਚ ਖੇੜਾ ਰੋਡ ਵਿਖੇ ਲੋੜਵੰਦਾਂ ਨੂੰ ਗਰਮ ਕੰਬਲਾਂ ਦੀ ਵੰਡ ਕੀਤੀ ਗਈ। ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੇ ਯਤਨਾਂ ਸਦਕਾ ਆਯੋਜਿਤ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਮੁਹੱਲਾ ਕਲੀਨਿਕ ਤੋਂ ਡਾ. ਕਮਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਸਮੂਹ ਹਾਜ਼ਰੀਨ ਨੂੰ ਲੋਹੜੀ, ਮਾਘੀ ਤੇ ਮੱਕਰ ਸੰਕ੍ਰਾਤੀ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਦੇ ਇਸ ਮੌਸਮ ’ਚ ਲੋੜਵੰਦਾਂ ਲਈ ਕੰਬਲਾਂ ਦੀ ਇਹ ਸੇਵਾ ਬਹੁਤ ਹੀ ਰਾਹਤ ਭਰੀ ਹੈ, ਜਿਸ ਕਰਕੇ ਪ੍ਰੇਮ ਨਗਰ ਸੇਵਾ ਸੁਸਾਇਟੀ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਮਲਕੀਅਤ ਸਿੰਘ ਰਗਬੋਤਰਾ ਨੇ ਮੁਕਤਸਰ ਸਾਹਿਬ ਦੀ ਜੰਗ ਦੌਰਾਨ 40 ਮੁਕਤਿਆਂ ਦੇ ਇਤਿਹਾਸ ਨਾਲ ਹਾਜ਼ਰੀਨ ਨੂੰ ਜਾਣੂ ਕਰਵਾਇਆ ਤੇ ਨਾਲ ਹੀ ਮਕਰ ਸੰਕ੍ਰਾਂਤੀ ਦੇ ਮਹੱਤਵ ਬਾਰੇ ਵੀ ਚਾਨਣਾ ਪਾਇਆ। ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਸਮੂਹ ਹਾਜ਼ਰੀਨ ਦਾ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਵੰਦਨਾ ਸ਼ਰਮਾ ਵੱਲੋਂ ਖਾਸ ਤੌਰ ’ਤੇ ਢਿੱਲੋਂ ਪਰਿਵਾਰ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਵੱਲੋਂ ਸਵ. ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਵਿਚ 40 ਕੰਬਲਾਂ ਦਾ ਵੱਢਮੁੱਲਾ ਸਹਿਯੋਗ ਦਿੱਤਾ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਪਾਲ ਸਿੰਘ ਵਿਰਦੀ ਦਾ ਵੀ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਮੋਹਨ ਲਾਲ ਤਨੇਜਾ, ਸੁਧਾ ਬੇਦੀ ਅਤੇ ਹੋਰ ਪਤਵੰਤੇ ਹਾਜ਼ਰ ਸਨ।