ਪ੍ਰੇਮ ਨਗਰ ਸੇਵਾ ਸੁਸਾਇਟੀ ਨੇ 171ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ
ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 171ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ
Publish Date: Sat, 07 Feb 2026 07:33 PM (IST)
Updated Date: Sat, 07 Feb 2026 07:35 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੇ ਯਤਨਾਂ ਸਦਕਾ ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਨੂੰ ਸਮਰਪਿਤ 171ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਰਾਸ਼ਨ ਵੰਡਣ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੇ ਐਕਟਿੰਗ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਕਰਵਾਈ। ਉਨ੍ਹਾਂ ਨੇ 20 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਵੰਡਦਿਆਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ। ਸਮਾਗਮ ਦੇ ਪ੍ਰਬੰਧਕ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਰੀਬ 16 ਸਾਲਾਂ ਤੋਂ ਨਿਰੰਤਰ ਜਾਰੀ ਹੈ, ਜਿਸ ਵਿਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਪ੍ਰੇਮ ਨਗਰ ਮੁਹੱਲੇ ਦੇ ਵਿਕਾਸ ਵਿਚ ਵੀ ਉਨ੍ਹਾਂ ਨੇ ਹਮੇਸ਼ਾ ਵੱਧ-ਚੜ੍ਹ ਕੇ ਯਤਨ ਕੀਤੇ। ਇਸ ਮੌਕੇ ਐੱਸਸੀ ਚਾਵਲਾ, ਰਾਜਕੁਮਾਰ ਕਨੌਜੀਆ, ਮਨੀਸ਼ ਕਨੌਜੀਆ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਰਮਨ ਨਹਿਰਾ, ਦਵਿੰਦਰ ਸਿੰਘ, ਰਮੇਸ਼ ਬਹਿਲ, ਰਵੀਕਾਂਤ ਸਹਿਗਲ ਆਦਿ ਹਾਜ਼ਰ ਸਨ।