ਬੇਬੇ ਨਾਨਕੀ ਦੇ 562ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ਤੇ : ਚਾਨਾ
ਬੇਬੇ ਨਾਨਕੀ ਦੇ 562ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ਤੇ : ਚਾਨਾ
Publish Date: Thu, 26 Mar 2026 08:42 PM (IST)
Updated Date: Thu, 26 Mar 2026 08:44 PM (IST)

1,2,3,4 ਅਪ੍ਰੈਲ ਨੂੰ ਮੁੱਖ ਸਮਾਗਮ ਸ਼ਰਧਾ ਭਾਵਨਾ ਨਾਲ ਹੋਣਗੇ : ਮੈਨੇਜਰ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਭੈਣ ਜੀ ਧੰਨ ਧੰਨ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਉਤਸਵ ਸਮਾਗਮ ਮਿਤੀ 1,2,3,4 ਅਪ੍ਰੈਲ 2026 ਨੂੰ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਵਿਖੇ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਬੇਬੇ ਨਾਨਕੀ ਜੀ ਦੇ 562ਵੇਂ ਜਨਮ ਉਤਸਵ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੁਲਤਾਨਪੁਰ ਲੋਧੀ ਸ਼ਹਿਰ ਤੇ ਇਲਾਕੇ ਦੀਆਂ ਸੰਗਤਾਂ, ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਦੇ ਸਮੂਹ ਨੁਮਾਇੰਦਿਆਂ ਤੇ ਸੇਵਾਦਾਰਾਂ ਦੀ ਤੇ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਦੇ ਸਮੂਹ ਸੇਵਾਦਾਰਾਂ ਦੀ ਸਾਂਝੀ ਮੀਟਿੰਗ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਤਰਲੋਚਨ ਸਿੰਘ ਚਾਨਾ ਤੇ ਮੀਤ ਪ੍ਰਧਾਨ ਤੇ ਮੈਨੇਜਰ ਗੁਰਦਿਆਲ ਸਿੰਘ ਯੂਕੇ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ ਤੇ ਸਮਾਗਮ ਨੂੰ ਚੜ੍ਹਦੀ ਕਲਾ ਵਿਚ ਮਨਾਉਣ ਸਬੰਧੀ ਯੋਗ ਸੁਝਾਅ ਦਿੱਤੇ ਗਏ। ਇਸ ਮੌਕੇ ਮੈਨੇਜਰ ਗੁਰਦਿਆਲ ਸਿੰਘ ਯੂਕੇ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਚਾਰ ਰੋਜ਼ਾ ਗੁਰਮਤਿ ਸਮਾਗਮ 1 ਅਪ੍ਰੈਲ ਤੋਂ 4 ਅਪ੍ਰੈਲ ਤੱਕ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਨੂੰ ਸਵੇਰੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਹੋਵੇਗੀ ਤੇ ਉਪਰੰਤ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਹੋਣਗੇ ਤੇ ਸ਼ਾਮ ਨੂੰ ਧਾਰਮਿਕ ਨਾਟਕ ਖੇਡੇ ਜਾਣਗੇ। ਇਸੇ ਤਰ੍ਹਾਂ 2 ਅਪ੍ਰੈਲ ਨੂੰ ਸਵੇਰੇ 4 ਵਜੇ ਵੱਡੀ ਪ੍ਰਭਾਤ ਫੇਰੀ ਸਜਾਈ ਜਾਵੇਗੀ। ਉਪਰੰਤ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਜਾਣਗੇ। ਇਸ ਜੋੜ ਮੇਲੇ ’ਤੇ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ 2 ਅਪ੍ਰੈਲ ਨੂੰ ਕਰਵਾਏ ਜਾਣਗੇ ਤੇ 3 ਅਪ੍ਰੈਲ ਨੂੰ ਮਹਾਨ ਨਗਰ ਕੀਰਤਨ ਸਵੇਰੇ 11 ਵਜੇ ਸਜਾਇਆ ਜਾਵੇਗਾ ਤੇ ਰਾਤ ਨੂੰ ਮਹਾਨ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਦੱਸਿਆ ਕਿ 4 ਅਪ੍ਰੈਲ ਨੂੰ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਤੇ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸਜਣਗੇ। ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਗੁਰਬਾਣੀ ਦੇ ਮੁੱਖ ਵਾਕ ਦੀ ਕਥਾ ਸਰਵਣ ਕਰਵਾਉਣਗੇ। ਇਸੇ ਤਰ੍ਹਾਂ 4 ਅਪ੍ਰੈਲ ਨੂੰ ਵਿਸ਼ਾਲ ਅੰਮ੍ਰਿਤ ਸੰਚਾਰ ਸਵੇਰੇ 11 ਵਜੇ ਹੋਵੇਗਾ, ਜਿਸ ਵਿਚ ਕਕਾਰ ਭੇਟਾ ਰਹਿਤ ਅੰਮ੍ਰਿਤ ਅਭਿਲਾਖੀਆਂ ਨੂੰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਦਾ ਰਾਗੀ ਜਥਾ, ਭਾਈ ਹਰਿੰਦਰ ਸਿੰਘ ਰੋਮੀ ਵੀਰ ਅੰਮ੍ਰਿਤਸਰ ਵਾਲੇ, ਗਿਆਨੀ ਗਗਨਦੀਪ ਸਿੰਘ ਕਥਾ ਵਾਚਕ ਤਖਤ ਸ੍ਰੀ ਪਟਨਾ ਸਾਹਿਬ, ਬੀਬੀ ਜਸਪ੍ਰੀਤ ਕੌਰ ਲਖਨਊ ਵਾਲੇ, ਭਾਈ ਰਵਿੰਦਰ ਪਾਲ ਸਿੰਘ ਦਿੱਲੀ ਵਾਲੇ, ਭਾਈ ਅਮਰਦੀਪ ਸਿੰਘ ਕੀਰਤਨੀ ਜਥਾ ਗੁਰਦੁਆਰਾ ਬੇਬੇ ਨਾਨਕੀ ਜੀ, ਭਾਈ ਗੁਰਦੇਵ ਸਿੰਘ ਯੂਕੇ ਦੰਦੂਪੁਰ ਵਾਲੇ, ਢਾਡੀ ਜਥਾ ਗਿਆਨੀ ਮੰਗਲ ਸਿੰਘ ਪੱਡਾ, ਮਾਝੇ ਵਾਲੀਆਂ ਬੀਬੀਆਂ ਦਾ ਢਾਡੀ ਜਥਾ ਭਾਈ ਗੁਰਸੇਵਕ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਆਦਿ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਾਉਣਗੇ। ਇਸ ਮੌਕੇ ਬਾਬਾ ਜਸਪਾਲ ਸਿੰਘ, ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਜਥੇਦਾਰ ਗੁਰਦਿਆਲ ਸਿੰਘ ਸੁਲਤਾਨਪੁਰ ਲੋਧੀ, ਪਰਮਿੰਦਰ ਸਿੰਘ ਖਾਲਸਾ, ਰਜਿੰਦਰ ਕੌਰ ਯੂਕੇ, ਪਿਆਰ ਕੌਰ ਸੀਹਰਾ ਯੂਕੇ, ਲਖਵਿੰਦਰ ਕੌਰ ਲਾਲੀ ਯੂਕੇ, ਪਰਮਜੀਤ ਸਿੰਘ ਸੰਗਰ ਯੂਕੇ, ਜੇਪੀ ਸਿੰਘ, ਜਸਵੰਤ ਸਿੰਘ ਨੰਢਾ, ਹਰਜਿੰਦਰ ਸਿੰਘ, ਸਰਬਜੀਤ ਸਿੰਘ ਪ੍ਰਭਾਤ ਫੇਰੀ ਸੰਗਤ, ਗੁਰਮਿੰਦਰਪਾਲ ਸਿੰਘ ਕੰਡਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਦਿਲਦਾਰ ਸਿੰਘ, ਸਰਵਣ ਸਿੰਘ, ਜਰਨੈਲ ਸਿੰਘ, ਜਗਜੀਤ ਸਿੰਘ, ਗੁਰਸਾਹਿਬ ਸਿੰਘ ਡਾਇਰੈਕਟਰ ਫੇਮ ਪੰਜਾਬ ਟੀਵੀ, ਪਰਮਜੀਤ ਸਿੰਘ, ਡਾ. ਗੁਰਦੀਪ ਸਿੰਘ, ਸੂਬੇਦਾਰ ਗੁਰਦੇਵ ਸਿੰਘ ਮੈਨੇਜਰ ਸਰਕਾਰੀ ਸਕੂਲ ਲੜਕੀਆਂ, ਰਜਿੰਦਰ ਸਿੰਘ ਗੁਰੂ ਤੇਗ ਬਹਾਦਰ ਟਿੰਬਰ ਸਟੋਰ, ਗੁਰਬਚਨ ਸਿੰਘ ਸਰਪੰਚ ਬੂਲਪੁਰ, ਡਾ. ਜਸਵੰਤ ਸਿੰਘ, ਭਾਈ ਸਤਨਾਮ ਸਿੰਘ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਅਮਰਜੀਤ ਸਿੰਘ, ਜਥੇਦਾਰ ਮਹਾਂ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ, ਜਰਨੈਲ ਸਿੰਘ, ਜਸਪ੍ਰੀਤ ਸਿੰਘ ਮਹਾਕਾਲ ਸਹਾਇ ਸ਼ਸਤਰ ਵਿਦਿਆ ਦਲ, ਅੰਮ੍ਰਿਤਪਾਲ ਸਿੰਘ, ਨਿਰਮਲ ਸਿੰਘ, ਮਹਿੰਦਰ ਸਿੰਘ ਖਜ਼ਾਨਚੀ, ਮਨਪ੍ਰੀਤ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।