ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ : ਡਾ. ਬਲਜੀਤ ਕੌਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ- ਡਾ ਬਲਜੀਤ ਕੌਰ
Publish Date: Thu, 30 Jul 2026 09:40 PM (IST)
Updated Date: Thu, 30 Jul 2026 09:40 PM (IST)
ਅੱਜ ਸ਼ਹੀਦ ਊਧਮ ਸਿੰਘ ਚੌਕ ’ਚ ਹੋਵੇਗਾ ਮੁੱਖ ਸਮਾਗਮ : ਐਡ. ਰਾਣਾ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਚੌਕ, ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸ਼ਰਧਾਂਜਲੀ ਸਮਾਗਮ ਹੋਵੇਗਾ। ਇਹ ਸਮਾਗਮ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸਾਹਿਤ ਸਭਾ ਸੁਲਤਾਨਪੁਰ ਲੋਧੀ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ ਦੇਵ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਵਿਖੇ ਸ਼ਹੀਦ ਉਧਮ ਸਿੰਘ ਮੈਮੋਰੀਅਲ ਟਰਸਟ ਦੇ ਪ੍ਰਧਾਨ ਡਾਕਟਰ ਬਲਜੀਤ ਕੌਰ ਦੀ ਅਗਵਾਈ ਹੇਠ ਸਮਾਗਮ ਦੀਆਂ ਤਿਆਰੀਆਂ ਸਬੰਧੀ ਟਰੱਸਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਦੀ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਇਸ ਇਤਿਹਾਸਕ ਸਮਾਗਮ ਨੂੰ ਸਫ਼ਲ ਬਣਾਉਣ ਦਾ ਭਰੋਸਾ ਦਿੱਤਾ। ਸਮਾਗਮ ਦੇ ਪ੍ਰਬੰਧਾਂ ਦਾ ਉਚੇਚੇ ਤੌਰ ’ਤੇ ਜਾਇਜ਼ਾ ਲੈਣ ਲਈ ਸਮੁੱਚੀ ਟੀਮ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਪਹੁੰਚੀ ਅਤੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਟਰੱਸਟ ਦੇ ਸਕੱਤਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਸਾਹਿਤ ਸਭਾ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡ ਜਰਨੈਲ ਸਿੰਘ ਸੰਧਾ ਨੇ ਦੱਸਿਆ ਕਿ ਸਮਾਗਮ ਵਿੱਚ ਸ਼ਮੂਲੀਅਤ ਲਈ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਸੇਵਾ ਸੰਸਥਾਵਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਕਿਸੇ ਇੱਕ ਸੰਸਥਾ ਦਾ ਨਹੀਂ, ਸਗੋਂ ਸਮੂਹ ਸ਼ਹਿਰ ਵਾਸੀਆਂ ਦਾ ਸਾਂਝਾ ਸਮਾਗਮ ਹੋਵੇਗਾ, ਜਿਸ ਵਿੱਚ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰਨ ਲਈ ਸਮੂਹ ਧਾਰਮਿਕ, ਸਮਾਜਿਕ, ਰਾਜਨੀਤਕ ਪਾਰਟੀਆਂ, ਨਗਰ ਵਾਸੀਆਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਡਾਕਟਰ ਬਲਜੀਤ ਕੌਰ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਐਡਵੋਕੇਟ ਕੇਹਰ ਸਿੰਘ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਸਾਹਿਤ ਸਭਾ ਦੇ ਜਨਰਲ ਸਕੱਤਰ ਮੁਖਤਾਰ ਸਿੰਘ ਚੰਦੀ, ਤਜਿੰਦਰ ਸਿੰਘ ਧੰਜੂ, ਪ੍ਰੈੱਸ ਕਲੱਬ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ, ਐਡ. ਗੁਰਮੀਤ ਸਿੰਘ ਢਿੱਲੋਂ, ਐਡ. ਬਿਕਰਮਜੀਤ ਸਿੰਘ ਚੰਦੀ, ਦਿਆਲ ਸਿੰਘ ਦੀਪੇਵਾਲ, ਪ੍ਰਤਾਪ ਸਿੰਘ ਮੋਮੀ, ਚੇਅਰਮੈਨ ਬਲਵਿੰਦਰ ਸਿੰਘ ਲਾਡੀ, ਨਰੇਸ਼ ਕੁਮਾਰ ਹੈਪੀ, ਸਿਮਰਨ ਸੰਧੂ, ਜਗਮੋਹਣ ਸਿੰਘ ਥਿੰਦ, ਲਖਵੀਰ ਸਿੰਘ ਲੱਖੀ, ਬਲਵਿੰਦਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਚੱਕ ਕੋਟਲਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਪਤਵੰਤੇ ਹਾਜ਼ਰ ਸਨ।