26 ਦੀ ਮੋਗਾ ਰੈਲੀ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ : ਨਿਰਮਲ ਸਿੰਘ 26 ਸਤੰਬਰ ਨੂੰ ਹੋ ਰਹੀ ਮੋਗਾ ਰੈਲੀ ਸੰਬੰਧੀ ਤਿਆਰੀਆਂ ਜ਼ੋਰਾਂ ਤੇ - ਨਿਰਮਲ ਸਿੰਘ
Publish Date: Sun, 20 Sep 2026 09:34 PM (IST)
Updated Date: Sun, 20 Sep 2026 09:35 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਆਰਐੱਸਐੱਸ ਭਾਜਪਾ ਦੁਆਰਾ ਵਿੱਢੇ ਫਾਸ਼ੀ ਹਮਲਿਆਂ ਖਿਲਾਫ਼ 26 ਸਤੰਬਰ ਨੂੰ ਦਾਣਾ ਮੰਡੀ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਜ਼ਦੂਰ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਅਮਰਜੀਤ ਸਿੰਘ ਜਵਾਲਾਪੁਰ ਨੇ ਕਿਹਾ ਕਿ 26 ਸਤੰਬਰ ਨੂੰ ਮੋਗਾ ਦਾਣਾ ਮੰਡੀ ਵਿੱਚ ਫਾਸ਼ੀਵਾਦ ਦੇ ਖਿਲਾਫ ਸ਼ਹੀਦ ਬਲਦੇਵ ਸਿੰਘ ਮਾਨ ਨੂੰ ਸਮਰਪਿਤ ਰੈਲੀ ਕੀਤੀ ਜਾ ਰਹੀ ਹੈ, ਜਿਸ ਲਈ ਮਿਹਨਤੀ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਮੀਟਿੰਗਾਂ ਦੌਰਾਨ ਆਗੂਆਂ ਨੇ ਕਿਹਾ ਕਿ ਆਰਐੱਸਐੱਸ, ਭਾਜਪਾ ਸੰਘਵਾਦ ਦਾ ਫਾਸ਼ੀਵਾਦ ਦੋ ਪਿੱਲਰਾ ਉੱਤੇ ਖੜ੍ਹਾ ਹੈ। ਆਪਣੇ ਲੋਕ ਵਿਰੋਧੀ ਏਜੰਡਿਆਂ ਨੂੰ ਲਾਗੂ ਕਰਨ ਲਈ ਇਲੈਕਸ਼ਨਾਂ ਰਾਹੀਂ ਦੇਸ਼ ਦੀਆਂ ਸਾਰੀਆਂ ਸਟੇਟਾਂ ਵਿੱਚ ਡੰਡੇ ਦੇ ਜ਼ੋਰ ਨਾਲ ਆਪਣਾ ਰਾਜ ਲਿਆਉਣਾ ਚਾਹੁੰਦੀ ਹੈ ਤੇ ਮਨੂੰਵਾਦ ਲਾਗੂ ਕਰਨਾ ਤੇ ਦੂਜਾ ਦੇਸ਼ ਦੇ ਜਲ, ਜੰਗਲ, ਜ਼ਮੀਨ ਤੇ ਹੋਰ ਕੁਦਰਤੀ ਸੋਮਿਆਂ ਨੂੰ ਲੁਟਾਉਣ ਲਈ ਆਦਿਵਾਸੀਆਂ ਨੂੰ ਉਜਾੜਿਆ ਜਾ ਰਿਹਾ ਹੈ। ਕੁਦਰਤੀ ਸੋਮਿਆਂ ਨੂੰ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਤੇ ਥੋੜੀ ਬਹੁਤੀ ਬਚੀ-ਖੁਚੀ ਜਮਹੂਰੀਅਤ ਦਾ ਵੀ ਗਲਾ ਘੁੱਟਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਰਐੱਸਐੱਸ-ਭਾਜਪਾ ਹਕੂਮਤ ਵੱਲੋਂ ਦੇਸ਼ ਦੇ ਮੌਜੂਦਾ ਸੰਵਿਧਾਨ ਨੂੰ ਖਤਮ ਕਰਕੇ ਮਨੂਵਾਦ ਲਾਗੂ ਕਰਨ, ਘੱਟ ਗਿਣਤੀਆਂ ਤੇ ਦਲਿਤਾਂ ਵਿਰੋਧੀ ਨੀਤੀਆਂ ਲਾਗੂ ਕਰਕੇ ਫਾਸ਼ੀਵਾਦੀ ਹਮਲਿਆਂ ਨੂੰ ਵਿਢਿਆ ਹੋਇਆ ਹੈ। ਇਸ ਲਈ ਜ਼ਰੂਰੀ ਹੈ ਕਿ 26 ਸਤੰਬਰ ਨੂੰ ਮੋਗਾ ਰੈਲੀ ਵਿੱਚ ਵੱਡੀ ਗਿਣਤੀ ’ਚ ਸ਼ਾਮਲ ਹੋਈਏ।