ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਮੁਕੰਮਲ
Publish Date: Sun, 06 Sep 2026 10:14 PM (IST)
Updated Date: Sun, 06 Sep 2026 10:16 PM (IST)
ਵਿਆਹ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਪਾਵਨ ਵਿਆਹ ਪੁਰਬ ਦੀਆਂ ਖੁਸ਼ੀਆਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਤਖ਼ਤ ਸੇਵਾ ਸੁਸਾਇਟੀ, ਸੁਲਤਾਨਪੁਰ ਲੋਧੀ ਦੇ ਸਮੂਹ ਸੇਵਾਦਾਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਫੁੱਲਾਂ ਦੀਆਂ ਲੜੀਆਂ ਨਾਲ ਸੁੰਦਰ ਸਜਾਵਟ ਦੀ ਸੇਵਾ ਕੀਤੀ ਗਈ। ਇਸ ਮੌਕੇ ਸੇਵਾਦਾਰਾਂ ਤੇ ਸੰਗਤਾਂ ਨੇ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਸੇਵਾ ਵਿੱਚ ਵੱਧ-ਚੜ੍ਹ ਕੇ ਹਿੱਸਾ ਪਾਇਆ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਸਿੱਖ ਇਤਿਹਾਸ ਵਿੱਚ ਮੀਰੀ-ਪੀਰੀ ਦੇ ਸਿਧਾਂਤ, ਸੇਵਾ, ਸਿਮਰਨ, ਨਿਆਂ ਤੇ ਚੜ੍ਹਦੀ ਕਲਾ ਦਾ ਅਦੁੱਤੀ ਸੁਮੇਲ ਹੈ। ਉਨ੍ਹਾਂ ਦੇ ਪਾਵਨ ਵਿਆਹ ਪੁਰਬ ਦੇ ਮੌਕੇ ਗੁਰਦੁਆਰਾ ਸਾਹਿਬ ਦੀ ਕੀਤੀ ਗਈ ਫੁੱਲਾਂ ਦੀ ਸਜਾਵਟ ਨੇ ਸਮੁੱਚੇ ਵਾਤਾਵਰਣ ਨੂੰ ਹੋਰ ਵੀ ਅਧਿਆਤਮਿਕ ਤੇ ਮਨਮੋਹਕ ਬਣਾ ਦਿੱਤਾ। ਰੰਗ-ਬਿਰੰਗੇ ਫੁੱਲਾਂ ਤੇ ਲੜੀਆਂ ਨਾਲ ਸਜਿਆ ਗੁਰਦੁਆਰਾ ਸਾਹਿਬ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਅੱਜ ਵਿਆਹ ਪੁਰਬ ਦੇ ਸਬੰਧ ਵਿੱਚ ਇਸ ਅਸਥਾਨ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਜੀ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਰਗੁਨ ਸਿੰਘ, ਖ਼ਜ਼ਾਨਚੀ ਸਰਬਜੀਤ ਸਿੰਘ, ਗ੍ਰੰਥੀ ਹਰਪ੍ਰੀਤ ਸਿੰਘ, ਗ੍ਰੰਥੀ ਗੁਰਜੰਟ ਸਿੰਘ, ਗੁਰਮਿੰਦਰ ਸਿੰਘ, ਬ੍ਰਹਮਜੋਤ ਸਿੰਘ, ਹਰਪ੍ਰੀਤ ਸਿੰਘ ਮੱਤੇਵਾਲ, ਜਪਨੀਤ ਸਿੰਘ, ਜਸਪ੍ਰੀਤ ਸਿੰਘ ਨੋਬਲ, ਸੁਖਵਿੰਦਰ ਸਿੰਘ, ਪਵਨ, ਜੁਗਿੰਦਰ ਸਿੰਘ, ਕਰਮਜੀਤ ਸਿੰਘ, ਜਸਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ ਵਿੱਕੀ, ਬਲਜੋਤ ਸਿੰਘ, ਸਾਹਿਲਪ੍ਰੀਤ ਸਿੰਘ, ਚੰਨਪ੍ਰੀਤ ਸਿੰਘ, ਸੰਦੀਪ ਕੌਰ, ਅਰਸ਼ਦੀਪ ਕੌਰ, ਗੁਲਸ਼ਨਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।