ਵਿਆਹ ਪੁਰਬ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਮਾਤਾ ਦਮੋਦਰੀ ਜੀ ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ
Publish Date: Thu, 03 Sep 2026 08:52 PM (IST)
Updated Date: Thu, 03 Sep 2026 08:55 PM (IST)
ਸ੍ਰੀ ਅਖੰਡ ਪਾਠ ਸਾਹਿਬ 5 ਨੂੰ ਆਰੰਭ ਹੋਣਗੇ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਮਨਾਉਣ ਸਬੰਧੀ ਤਿਆਰੀਆਂ ਮੁਕੰਮਲ ਹੋਣ ਉਪਰੰਤ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਦਮੋਦਰੀ ਜੀ ਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ 5 ਸਤੰਬਰ ਤੋਂ 7 ਸਤੰਬਰ ਤੱਕ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਪੂਰੀ ਤਰ੍ਹ ਨਾਲ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਵਿਆਹ ਪੁਰਬ ਦੇ ਸੰਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 7 ਸਤੰਬਰ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ,ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਨੇਜਰ ਕੁਲਵਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਡੱਲਾ ਪ੍ਰਚਾਰਕ, ਅਕਾਊਂਟੈਂਟ ਕੁਲਬੀਰ ਸਿੰਘ, ਲਖਵਿੰਦਰ ਸਿੰਘ ਬਿਜਲੀ ਮਿਸਤਰੀ, ਸੁਖਦੇਵ ਸਿੰਘ ਗ੍ਰੰਥੀ, ਸੰਦੀਪ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ।