ਨਗਰ ਕੀਰਤਨ ਦੌਰਾਨ ਪ੍ਰਧਾਨ ਅਸ਼ੋਕ ਕੁਲਥਮ ਨੂੰ ਕੀਤਾ ਸਨਮਾਨਿਤ ਨਗਰ ਕੀਰਤਨ ਦੌਰਾਨ ਪ੍ਰਧਾਨ ਅਸ਼ੋਕ ਕੁਲਥਮ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ
Publish Date: Sun, 22 Nov 2026 06:52 PM (IST)
Updated Date: Sun, 22 Nov 2026 06:55 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਨਿੰਮਾਂ ਵਾਲਾ ਚੌਂਕ ਤੋਂ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੌਰਾਨ ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਅਸ਼ੋਕ ਕੁਲਥਮ ਨੂੰ ਗੁਰੂ ਘਰ ਵੱਲੋਂ ਵਿਸ਼ੇਸ਼ ਤੌਰ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੇਵਾਦਾਰ ਤਜਿੰਦਰ ਸਿੰਘ ਬਾਵਾ, ਗੁਰਜੀਤ ਪਾਲ, ਹਰਮਿੰਦਰ ਬਸਰਾ, ਸੋਨੀ ਜੋੜਾ, ਬਹਾਦਰ ਸਿੰਘ ਸੰਗਤਪੁਰ ਸਮੇਤ ਹੋਰ ਪਤਵੰਤੇ ਤੇ ਸੰਗਤਾਂ ਹਾਜ਼ਰ ਸਨ। ਇਸ ਮੌਕੇ ਅਸ਼ੋਕ ਕੁਲਥਮ ਨੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਤੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਦਾ ਸਰੋਤ ਹੈ। ਗੁਰੂ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦੇ ਕੇ ਸਮਾਜ ਨੂੰ ਸੱਚਾਈ, ਬਰਾਬਰਤਾ ਤੇ ਆਪਸੀ ਭਾਈਚਾਰੇ ਨਾਲ ਰਹਿਣ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਕੇਵਲ ਧਾਰਮਿਕ ਸਮਾਗਮਾਂ ਤੱਕ ਸੀਮਤ ਨਾ ਰੱਖ ਕੇ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਮਦਦ ਤੇ ਸਮਾਜ ਸੇਵਾ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ। ਅੰਤ ਵਿੱਚ ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।