- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ ਅਸ਼ੋਕ ਕੁਲਥਮ ਨੇ ਡਾ: ਰਾਜ ਚੱਬੇਵਾਲ ਨੂੰ ਫਗਵਾੜਾ ਦਾ ਹਲਕਾ ਇੰਚਾਰਜ ਨਿਯੁਕਤ ਹੋਣ ’ਤੇ ਦਿੱਤੀ ਵਧਾਈ।

ਪ੍ਰਧਾਨ ਅਸ਼ੋਕ ਕੁਲਥਮ ਨੇ ਡਾ. ਰਾਜ ਨੂੰ ਦਿੱਤੀ ਵਧਾਈ
ਬੰਗਾ ਰੋਡ ਦੀ ਖਸਤਾਹਾਲ ਹਾਲਤ ਵੱਲ ਦਿਵਾਇਆ ਧਿਆਨ
ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਕਲਾਥ ਮਰਚੈਂਟ ਅੇਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਅਸ਼ੋਕ ਕੁਲਥਮ ਨੇ ਐੱਮਪੀ ਡਾ. ਰਾਜਕੁਮਾਰ ਚੱਬੇਵਾਲ ਨੂੰ ਫਗਵਾੜਾ ਦਾ ਹਲਕਾ ਇੰਚਾਰਜ ਨਿਯੁਕਤ ਹੋਣ ’ਤੇ ਵਧਾਈ ਦਿੱਤੀ। ਪ੍ਰਧਾਨ ਅਸ਼ੋਕ ਕੁਲਥਮ ਨੇ ਕਿਹਾ ਕਿ ਡਾ. ਰਾਜ ਕੁਮਾਰ ਚੱਬੇਵਾਲ ਇਕ ਇਮਾਨਦਾਰ ਤੇ ਲੋਕਾਂ ਦੇ ਦੁੱਖ-ਸੁੱਖ ਨਾਲ ਜੁੜੇ ਹੋਏ ਆਗੂ ਹਨ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਚੱਬੇਵਾਲ ਦੀ ਅਗਵਾਈ ਹੇਠ ਫਗਵਾੜਾ ਸ਼ਹਿਰ ਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਨੂੰ ਵੀ ਨਵੀਂ ਉਮੀਦਾਂ ਜਾਗੀਆਂ ਹਨ ਤੇ ਫਗਵਾੜਾ ਦੇ ਉਦਯੋਗਿਕ ਤੇ ਵਪਾਰਕ ਵਿਕਾਸ ਲਈ ਇਹ ਨਿਯੁਕਤੀ ਲਾਭਦਾਇਕ ਸਾਬਤ ਹੋਵੇਗੀ। ਅਸ਼ੋਕ ਕੁਲਥਮ ਨੇ ਡਾ. ਚੱਬੇਵਾਲ ਦੀ ਚੰਗੀ ਸਿਹਤ ਤੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਪ੍ਰਧਾਨ ਅਸ਼ੋਕ ਕੁਲਥਮ ਨੇ ਬੰਗਾ ਰੋਡ ਦੀ ਖਸਤਾਹਾਲ ਹਾਲਤ ਨੂੰ ਧਿਆਨ ਵਿਚ ਰੱਖਦਿਆਂ ਪ੍ਰਸ਼ਾਸਨ ਤੇ ਸਬੰਧਤ ਵਿਭਾਗਾਂ ਕੋਲ ਮੰਗ ਰੱਖੀ ਹੈ ਕਿ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਸੜਕ ਦਾ ਨਿਰਮਾਣ ਤੁਰੰਤ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਆਵਾਜਾਈ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਬਰਸਾਤਾਂ ਦੌਰਾਨ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਪ੍ਰਧਾਨ ਅਸ਼ੋਕ ਕੁਲਥਮ ਨੇ ਕਿਹਾ ਕਿ ਸੜਕ ਦੇ ਸੁੰਦਰੀਕਰਨ ਲਈ ਦੋਨੋਂ ਪਾਸਿਆਂ ਉੱਚ ਗੁਣਵੱਤਾ ਵਾਲੀਆਂ ਲਾਈਟਾਂ ਲਗਾਈਆਂ ਜਾਣ ਤਾਂ ਜੋ ਰਾਤ ਸਮੇਂ ਲੋਕਾਂ ਨੂੰ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ। ਇਸ ਦੇ ਨਾਲ ਹੀ ਵਾਤਾਵਰਣ ਦੀ ਸੰਭਾਲ ਤੇ ਹਰਿਆਵਲੀ ਵਧਾਉਣ ਲਈ ਸੜਕ ਦੇ ਕਿਨਾਰਿਆਂ ‘ਤੇ ਬੂਟੇ ਲਗਾਉਣ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਸੜਕ ਦੇ ਨਾਲ ਪਈਆਂ ਖਾਲੀ ਜਗ੍ਹਾਂ ’ਤੇ ਇੰਟਰਲਾਕ ਟਾਈਲਾਂ ਲਗਾ ਕੇ ਇਲਾਕੇ ਨੂੰ ਸੁੰਦਰ ਤੇ ਸਾਫ਼-ਸੁਥਰਾ ਬਣਾਇਆ ਜਾ ਸਕਦਾ ਹੈ। ਇਸ ਨਾਲ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਹੋਵੇਗਾ ਸਗੋਂ ਲੋਕਾਂ ਨੂੰ ਵੀ ਵਧੀਆ ਸੁਵਿਧਾਵਾਂ ਮਿਲਣਗੀਆਂ। ਪ੍ਰਧਾਨ ਅਸ਼ੋਕ ਕੁਲਥਮ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਇਹ ਸਾਰੇ ਵਿਕਾਸ ਕਾਰਜ ਜਲਦ ਤੋਂ ਜਲਦ ਸ਼ੁਰੂ ਕਰਵਾਏ ਜਾਣ ਤਾਂ ਜੋ ਆਉਣ ਵਾਲੀਆਂ ਬਰਸਾਤਾਂ ਦੌਰਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਧਾਨ ਅਸ਼ੋਕ ਕੁਲਥਮ ਨੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬੇਨਤੀ ਕੀਤੀ ਕਿ ਗੁਰੂ ਹਰਗੋਬਿੰਦ ਨਗਰ ਚੌਪਾਟੀ ਨਜ਼ਦੀਕ ਇਲਾਕੇ ਵਿਚ ਸੀਵਰੇਜ ਤੇ ਟੁੱਟੀਆਂ ਸੜਕਾਂ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਸਥਾਨਕ ਰਹਿਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਇਲਾਕੇ ਦੇ ਪ੍ਰਧਾਨ ਅਸ਼ੋਕ ਕੁਲਥਮ ਨੇ ਵਿਸ਼ੇਸ਼ ਤੌਰ ‘ਤੇ ਡਾ. ਰਾਜ ਕੁਮਾਰ ਚੱਬੇਵਾਲ ਦਾ ਧਿਆਨ ਇਸ ਸਮੱਸਿਆ ਵੱਲ ਦਵਾਇਆ।
ਪ੍ਰਧਾਨ ਅਸ਼ੋਕ ਕੁਲਥਮ ਨੇ ਕਿਹਾ ਕਿ ਬਰਸਾਤ ਦੇ ਦਿਨਾਂ ਵਿਚ ਸੀਵਰੇਜ ਓਵਰਫਲੋ ਹੋਣ ਕਾਰਨ ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਆਵਾਜਾਈ ਵਿਚ ਮੁਸ਼ਕਲਾਂ ਆਉਂਦੀਆਂ ਹਨ ਤੇ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਟੁੱਟੀਆਂ ਤੇ ਖੱਡਿਆਂ ਵਾਲੀਆਂ ਸੜਕਾਂ ਕਾਰਨ ਹਾਦਸਿਆਂ ਦਾ ਡਰ ਹਰ ਵੇਲੇ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬੇਨਤੀ ਕੀਤੀ ਕਿ ਇਲਾਕੇ ਦੀਆਂ ਇਹ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।