ਪ੍ਰਧਾਨ ਕੁਲਥਮ ਨੇ ਕੀਤਾ ਖੁਨਦਾਨ
ਕੇਂਦਰੀ ਮੰਤਰੀ ਦੇ ਜਨਮਦਿਨ ਮੌਕੇ ਪ੍ਰਧਾਨ ਕੁਲਥਮ ਨੇ ਕੀਤਾ ਖੁਨਦਾਨ
Publish Date: Thu, 02 Apr 2026 06:58 PM (IST)
Updated Date: Thu, 02 Apr 2026 07:01 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਅਸ਼ੋਕ ਕੁਲਥਮ ਵੱਲੋਂ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੇ ਜਨਮਦਿਨ ਮੌਕੇ ਆਯੋਜਿਤ ਖੂਨਦਾਨ ਕੈਂਪ ਵਿਚ ਭਾਗ ਲੈਂਦਿਆਂ ਖੁਦ ਖੂਨਦਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੋਰ ਲੋਕਾਂ ਨੂੰ ਵੀ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰਧਾਨ ਅਸ਼ੋਕ ਕੁਲਥਮ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਤੇ ਇਸ ਨਾਲ ਅਸੀਂ ਕਿਸੇ ਦੀ ਜ਼ਿੰਦਗੀ ਬਚਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜਿਕ ਉਪਰਾਲੇ ਸਮਾਜ ਵਿਚ ਸੇਵਾ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਅਸ਼ੋਕ ਕੁਲਥਮ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹਰ ਵਿਅਕਤੀ ਨੂੰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੇ ਵੱਲੋਂ ਕੀਤਾ ਗਿਆ ਖੂਨਦਾਨ ਅਨੇਕਾਂ ਜ਼ਰੂਰਤਮੰਦ ਮਰੀਜ਼ਾਂ ਦੀਆਂ ਜਾਨਾਂ ਬਚਾ ਸਕਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਵਿਚ ਕੋਈ ਕਮਜ਼ੋਰੀ ਨਹੀਂ ਆਉਂਦੀ, ਸਗੋਂ ਇਸ ਨਾਲ ਸਰੀਰ ਦਾ ਖੂਨ ਸਾਫ ਰਹਿੰਦਾ ਹੈ ਤੇ ਸਿਹਤ ਤੇ ਚੰਗਾ ਅਸਰ ਪੈਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਖੂਨਦਾਨ ਕੈਂਪਾਂ ਵਿਚ ਹਿੱਸਾ ਲੈਣ ਤੇ ਇਸ ਮਹਾਨ ਸੇਵਾ ਵਿਚ ਆਪਣਾ ਯੋਗਦਾਨ ਪਾਉਣ।