ਰਮਨ ਨਹਿਰਾ ਵਪਾਰੀ ਦਿਵਸ ਪ੍ਰੋਗਰਾਮ ’ਚ ਕੀਤੀ ਸ਼ਿਰਕਤ
ਪ੍ਰਧਾਨ ਰਮਨ ਨਹਿਰਾ ਨੇ ਵਪਾਰੀ ਦਿਵਸ ਮਨਾਉਣ ਲਈ ਆਯੋਜਿਤ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ
Publish Date: Sun, 15 Mar 2026 07:29 PM (IST)
Updated Date: Sun, 15 Mar 2026 07:30 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਫਗਵਾੜਾ ਇਕਾਈ ਦੇ ਪ੍ਰਧਾਨ ਰਮਨ ਨਹਿਰਾ ਨੇ ਆਪਣੇ ਸਾਥੀਆਂ ਨਾਲ ਐਤਵਾਰ ਨੂੰ ਵਪਾਰੀ ਦਿਵਸ ਮਨਾਉਣ ਲਈ ਅੰਮ੍ਰਿਤਸਰ ਵਿਚ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਮੁੱਖ ਮਹਿਮਾਨ ਭਾਰਤੀ ਉਦਯੋਗ ਵਪਾਰ ਮੰਡਲ ਦੇ ਕੌਮੀ ਪ੍ਰਧਾਨ ਬਾਬੂ ਲਾਲ ਗੁਪਤਾ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਭਾਰਤੀ ਉਦਯੋਗ ਵਪਾਰ ਮੰਡਲ ਦੇ ਕੌਮੀ ਜਨਰਲ ਸਕੱਤਰ ਮੁਕੁੰਦ ਮਿਸ਼ਰਾ ਨੇ ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਵਰਗੀ ਅੰਮ੍ਰਿਤ ਲਾਲ ਜੈਨ ਦੀ ਯਾਦ ਵਿਚ ਆਯੋਜਿਤ ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਪਿਆਰਾ ਲਾਲ ਸੇਠ ਨੇ ਕੀਤੀ। ਸਮਾਗਮ ਵਿਚ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਤੇ ਚਰਚਾ ਕੀਤੀ ਗਈ। ਇਸ ਮੌਕੇ ਸੁਰਿੰਦਰ ਦੁੱਗਲ, ਸੁਨੀਲ ਮਹਿਰਾ, ਐੱਲਆਰ ਸੋਢੀ, ਅਰੁਣ ਖੰਨਾ, ਰੰਜਨ ਅਗਰਵਾਲ, ਪਿਆਰਾ ਲਾਲ ਸੇਠ ਤੇ ਦਰਸ਼ਨ ਮਹਾਜਨ ਨੇ ਆਪਣੇ ਵਿਚਾਰ ਪ੍ਰਗਟ ਕੀਤੇ, ਜਦੋਂ ਕਿ ਬਾਬੂ ਲਾਲ ਗੁਪਤਾ ਨੇ ਸਾਰੇ ਵਪਾਰੀਆਂ ਨੂੰ ਲਾਲ ਫੀਤਾਸ਼ਾਹੀ ਤੋਂ ਮੁਕਤ ਹੋਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਸਾਰੇ ਵਪਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਉਨ੍ਹਾਂ ਦੇ ਸੰਗਠਨ ਵਿਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਰਕਾਰ ਤੋਂ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਗਠਨ ਵਿਚ ਇਸ ਸਮੇਂ 8 ਕਰੋੜ ਮੈਂਬਰ ਹਨ, ਜਿਨ੍ਹਾਂ ਦੀ ਗਿਣਤੀ ਨੂੰ ਹੋਰ ਵਧਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਪਿਆਰਾ ਲਾਲ ਸੇਠ ਨੂੰ ਭਾਰਤੀ ਉਦਯੋਗ ਵਪਾਰ ਮੰਡਲ ਦਾ ਕੌਮੀ ਸੀਨੀਅਰ ਉਪ ਪ੍ਰਧਾਨ ਨਿਯੁਕਤ ਕੀਤਾ। ਸੂਬਾ ਜਨਰਲ ਸਕੱਤਰ ਸਮੀਰ ਜੈਨ ਨੇ ਸ਼ਾਨਦਾਰ ਢੰਗ ਨਾਲ ਸਟੇਜ ਸੰਚਾਲਨ ਕੀਤਾ। ਇਸ ਮੌਕੇ ਪੰਜਾਬ ਰਾਜ ਬਿਓਪਾਰ ਮੰਡਲ ਦੀ ਫਗਵਾੜਾ ਇਕਾਈ ਦੇ ਜਨਰਲ ਸਕੱਤਰ ਅਨਿਲ ਗੋਇਲ ਵੀ ਮੌਜੂਦ ਸਨ।