
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਗਰ ਕੌਂਸਲ ਦਫਤਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਨਿਭਾਈ

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ : ਰਾਣਾ ਇੰਦਰਪ੍ਰਤਾਪ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਹਾੜਾ ਅੱਜ ਨਗਰ ਕੌਂਸਲ ਦਫਤਰ ਵਿਖੇ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਦੇ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਨਿਭਾਈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਉਨਾਂ ਮਹਾਨ ਸ਼ਹੀਦਾਂ ਕ੍ਰਾਂਤੀਕਾਰੀਆਂ ਨੂੰ ਸਲੂਟ ਕਰਦੇ ਹਾਂ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਂਦਿਆਂ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪਹੁੰਚੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਸ਼ਿਰਕਤ ਕੀਤੀ ਤੇ ਤਿਰੰਗੇ ਨੂੰ ਸਲੂਟ ਕਰਦਿਆਂ ਕਿਹਾ ਕਿ ਅੱਜ ਅਸੀਂ ਬਹਾਦਰ ਸ਼ਹੀਦਾਂ ਦੀ ਦਲੇਰੀ ਕੁਰਬਾਨੀ ਤੇ ਸੰਘਰਸ਼ ਸਦਕਾ ਆਜ਼ਾਦ ਹਾਂ। ਉਨ੍ਹਾਂ ਕਿਹਾ ਕਿ 15 ਅਗਸਤ 1947 ਭਾਰਤ ਲਈ ਬਹੁਤ ਹੀ ਖੁਸ਼ਕਿਸਮਤ ਦਿਨ ਸੀ ਇਸ ਦਿਨ ਅੰਗਰੇਜ਼ਾਂ ਦੀ ਗੁਲਾਮੀ ਦੇ ਕਰੀਬ 200 ਸਾਲਾਂ ਬਾਅਦ ਸਾਡੇ ਦੇਸ਼ ਨੂੰ ਆਜ਼ਾਦੀ ਮਿਲੀ।
ਇਸ ਮੌਕੇ ਵਾਈਸ ਪ੍ਰਧਾਨ ਗੁਰਜੀਤ ਕੌਰ ਨੇ ਵੀ ਆਜ਼ਾਦੀ ਦੇ ਦਿਹਾੜੇ ਮੌਕੇ ਸ਼ਹੀਦਾਂ ਨੂੰ ਨਮਨ ਕੀਤਾ ਤੇ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਅਜ਼ਾਦੀ ਦਿਹਾੜੇ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।