ਰੰਘਰੇਟਾ ਦਲ ਟਕਸਾਲੀ ਵੱਲੋਂ ਪ੍ਰੈੱਸ ਕਲੱਬ ਪ੍ਰਧਾਨ ਧੀਰ ਸਨਮਾਨਿਤ ਰੰਘਰੇਟਾ ਦਲ ਟਕਸਾਲੀ ਵੱਲੋਂ ਪ੍ਰੈੱਸ ਕਲੱਬ ਪ੍ਰਧਾਨ ਦੀਪਕ ਧੀਰ ਸਨਮਾਨਿਤ
Publish Date: Tue, 15 Sep 2026 10:49 PM (IST)
Updated Date: Tue, 15 Sep 2026 10:50 PM (IST)
ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਦਿ ਵਰਕਿੰਗ ਜਰਨਲਿਸਟ ਐਸੋਸੀਏਸ਼ਨ (ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ, ਸੁਲਤਾਨਪੁਰ ਲੋਧੀ) ਦੇ ਨਵ-ਨਿਯੁਕਤ ਪ੍ਰਧਾਨ ਦੀਪਕ ਧੀਰ ਨੂੰ ਸ਼੍ਰੋਮਣੀ ਰੰਘਰੇਟਾ ਦਲ ਟਕਸਾਲੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਲ ਦੇ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਈਦਾ, ਸੀਨੀਅਰ ਆਗੂ ਸੰਤੋਖ ਸਿੰਘ ਭੌਰ ਸਮੇਤ ਹੋਰ ਆਗੂਆਂ ਨੇ ਦੀਪਕ ਧੀਰ ਨੂੰ ਫੁੱਲਾਂ ਦਾ ਬੁੱਕਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਈਦਾ ਨੇ ਕਿਹਾ ਕਿ ਪੱਤਰਕਾਰਤਾ ਲੋਕਤੰਤਰ ਦਾ ਚੌਥਾ ਥੰਮ੍ਹ ਹੈ। ਨਿਡਰ, ਨਿਰਪੱਖ ਤੇ ਬੇਬਾਕ ਪੱਤਰਕਾਰ ਸਮਾਜ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਦੀਪਕ ਧੀਰ ਨੇ ਆਪਣੀ ਕਲਮ ਰਾਹੀਂ ਆਮ ਲੋਕਾਂ ਦੀ ਆਵਾਜ਼ ਬਣ ਕੇ ਪੱਤਰਕਾਰਤਾ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਦੀ ਲੇਖਣੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ, ਸਮਾਜਿਕ ਸਰੋਕਾਰਾਂ ਅਤੇ ਲੋਕ-ਹਿੱਤ ਦੇ ਮੁੱਦਿਆਂ ਨੂੰ ਹਮੇਸ਼ਾ ਤਰਜੀਹ ਮਿਲਦੀ ਹੈ । ਸੀਨੀਅਰ ਆਗੂ ਸੰਤੋਖ ਸਿੰਘ ਭੌਰ ਨੇ ਕਿਹਾ ਕਿ ਦੀਪਕ ਧੀਰ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਨਿਡਰਤਾ ਤੇ ਜ਼ਿੰਮੇਵਾਰੀ ਨਾਲ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਚੰਗਾ ਪੱਤਰਕਾਰ ਉਹ ਹੁੰਦਾ ਹੈ, ਜੋ ਸਮਾਜ ਦੀਆਂ ਅਣਸੁਣੀਆਂ ਆਵਾਜ਼ਾਂ ਨੂੰ ਆਪਣੀ ਕਲਮ ਰਾਹੀਂ ਮੰਚ ਪ੍ਰਦਾਨ ਕਰੇ। ਉਨ੍ਹਾਂ ਦੀਪਕ ਧੀਰ ਨੂੰ ਪ੍ਰੈੱਸ ਕਲੱਬ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਲੋਕ-ਹਿੱਤ ਦੇ ਮੁੱਦਿਆਂ ਨੂੰ ਇਸੇ ਤਰ੍ਹਾਂ ਪ੍ਰਮੁੱਖਤਾ ਨਾਲ ਉਜਾਗਰ ਕਰਦੇ ਰਹਿਣਗੇ । ਇਸ ਮੌਕੇ ਜੱਸੀ ਤਲਣ, ਲਵ ਮੋਠਾਂਵਾਲ ਅਤੇ ਸੁੱਖਾ ਪ੍ਰਧਾਨ ਸਮੇਤ ਸ਼੍ਰੋਮਣੀ ਰੰਘਰੇਟਾ ਦਲ ਟਕਸਾਲੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।