ਪ੍ਰਿੰ. ਡਾ. ਬਲਦੇਵ ਸਿੰਘ ਢਿੱਲੋਂ ਜੀਐੱਨਡੀਯੂ ਦੇ ਸੈਨੇਟ ਮੈਂਬਰ ਨਿਯੁਕਤ
ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਨਿਯੁਕਤ
Publish Date: Mon, 20 Apr 2026 07:10 PM (IST)
Updated Date: Mon, 20 Apr 2026 07:12 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਿੱਖਿਆ ਜਗਤ ਲਈ ਮਾਣ ਵਾਲੀ ਗੱਲ ਹੈ ਕਿ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਦੀ ਲੰਬੇ ਸਮੇਂ ਦੀ ਰਿਸਰਚ ਤੇ ਸਿੱਖਿਆ ਦੇ ਖੇਤਰ ਵਿਚ ਯੋਗਦਾਨ, ਪ੍ਰਬੰਧਕੀ ਸਮਰੱਥਾ ਤੇ ਵਿਦਿਆਰਥੀ-ਕੇਂਦਰਿਤ ਸੋਚ ਦਾ ਨਤੀਜਾ ਹੈ। ਬਤੌਰ ਪ੍ਰਿੰਸੀਪਲ ਜੁਆਇਨ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਚ ਵੀ ਲੰਬਾ ਸਮਾਂ ਪੜਾਇਆ ਹੈ। ਉਹ ਕਾਲਜ ਦੀਆਂ ਵੱਖ-ਵੱਖ ਕਮੇਟੀਆਂ ਦੇ ਕੋਆਰਡੀਨੇਟਰ ਤੇ ਕਨਵੀਨਰ ਵੀ ਰਹੇ ਹਨ ਤੇ ਪ੍ਰਸ਼ਾਸਨਿਕ ਕੰਮਾਂ ਵਿਚ ਉਨਾਂ ਦਾ ਬਹੁਤ ਯੋਗਦਾਨ ਰਿਹਾ ਹੈ। ਡਾ. ਢਿੱਲੋ ਨੇ ਸਦਾ ਹੀ ਕਾਲਜ ਵਿੱਚ ਗੁਣਵੱਤਾਪੂਰਨ ਸਿੱਖਿਆ ਦੇ ਪ੍ਰਸਾਰ ਲਈ ਮਹੱਤਵਪੂਰਨ ਕਦਮ ਚੁੱਕੇ ਹਨ ਤੇ ਅਕਾਦਮਿਕ ਮਿਆਰ ਨੂੰ ਉੱਚਾ ਚੁੱਕਣ ਲਈ ਕਈ ਨਵੇਂ ਉਪਰਾਲੇ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕੰਪਿਊਟਰ ਸਾਇੰਸ ਵਿਸ਼ੇ ਸੰਬਧੀ 25 ਖੋਜ ਪੱਤਰ ਲਿਖੇ ਹਨ। ਉਨ੍ਹਾਂ ਯੂਜੀਸੀ ਵੱਲੋਂ ਮਿਲੀ ਸਪੈਸ਼ਲ ਗਰਾਂਟ ਅਧੀਨ ਦੋ ਪ੍ਰੋਜੈਕਟਾਂ ’ਤੇ ਕੰਮ ਕੀਤਾ ਤੇ ਆਪਣੇ ਵਿਸ਼ੇ ਨਾਲ ਸਬੰਧਤ 10 ਕਿਤਾਬਾਂ ਵੀ ਲਿਖੀਆਂ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਬਲਵੀਰ ਕੌਰ, ਕਮੇਟੀ ਮੈਂਬਰ ਸਾਹਿਬਾਨ, ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਡਾ. ਢਿੱਲੋਂ ਨੂੰ ਵਧਾਈਆਂ ਦਿੱਤੀਆਂ ਗਈਆਂ। ਡਾ. ਢਿੱਲੋਂ ਨੇ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣਗੇ।