ਪ੍ਰਸਿੱਧ ਸੰਪਾਦਕ ਵਰਿੰਦਰ ਵਾਲੀਆ ਨੂੰ ਮਿਲੇਗਾ ਪ੍ਰੋ: ਪਿਆਰਾ ਸਿੰਘ ਭੋਗਲ ਯਾਦਗਾਰੀ ਪੁਰਸਕਾਰ
ਇਹ ਫ਼ੈਸਲਾ ਪੰਜਾਬੀ ਵਿਰਸਾ ਟਰੱਸਟ ਵੱਲੋਂ ਬਣਾਈ ਚੋਣ ਕਮੇਟੀ, ਜਿਸ ਵਿੱਚ ਪ੍ਰਸਿੱਧ ਪੱਤਰਕਾਰ ਸਤਨਾਮ ਸਿੰਘ ਮਾਣਕ, ਲੇਖਕ ਡਾ.ਲਖਵਿੰਦਰ ਸਿੰਘ ਜੌਹਲ,ਪ੍ਰਸਿੱਧ ਲੇਖਕ ਤੇ ਪੱਤਰਕਾਰ ਪ੍ਰੋ. ਜਸਵੰਤ ਸਿੰਘ ਗੰਡਮ, ਕਾਲਮਨਵੀਸ ਪ੍ਰਿੰ. ਗੁਰਮੀਤ ਸਿੰਘ ਪਲਾਹੀ ਸ਼ਾਮਲ ਸਨ, ਵੱਲੋਂ ਕੀਤਾ ਗਿਆ।
Publish Date: Thu, 12 Mar 2026 12:37 PM (IST)
Updated Date: Thu, 12 Mar 2026 12:43 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਪੰਜਾਬੀ ਵਿਰਸਾ ਟਰੱਸਟ(ਰਜਿ:) ਵੱਲੋਂ ਪ੍ਰੋ: ਪਿਆਰਾ ਸਿੰਘ ਭੋਗਲ ਯਾਦਗਾਰੀ ਪੱਤਰਕਾਰ ਪੁਰਸਕਾਰ ਇਸ ਵਰ੍ਹੇ ਪ੍ਰਸਿੱਧ ਪੱਤਰਕਾਰ ਵਰਿੰਦਰ ਵਾਲੀਆ ਨੂੰ ਅਤੇ ਦੱਸਵਾਂ-2025 ਮਾਣ ਮੱਤਾ ਪੱਤਰਕਾਰ ਪੁਰਸਕਾਰ ਕਾਲਮਨਵੀਸ ਡਾ: ਅਮਨਪ੍ਰੀਤ ਸਿੰਘ ਬਰਾੜ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਫ਼ੈਸਲਾ ਪੰਜਾਬੀ ਵਿਰਸਾ ਟਰੱਸਟ ਵੱਲੋਂ ਬਣਾਈ ਚੋਣ ਕਮੇਟੀ, ਜਿਸ ਵਿੱਚ ਪ੍ਰਸਿੱਧ ਪੱਤਰਕਾਰ ਸਤਨਾਮ ਸਿੰਘ ਮਾਣਕ, ਲੇਖਕ ਡਾ.ਲਖਵਿੰਦਰ ਸਿੰਘ ਜੌਹਲ,ਪ੍ਰਸਿੱਧ ਲੇਖਕ ਤੇ ਪੱਤਰਕਾਰ ਪ੍ਰੋ. ਜਸਵੰਤ ਸਿੰਘ ਗੰਡਮ, ਕਾਲਮਨਵੀਸ ਪ੍ਰਿੰ. ਗੁਰਮੀਤ ਸਿੰਘ ਪਲਾਹੀ ਸ਼ਾਮਲ ਸਨ, ਵੱਲੋਂ ਕੀਤਾ ਗਿਆ। ਇਸ ਸੰਬੰਧੀ ਸਮਾਗਮ 29 ਮਾਰਚ 2026 ਨੂੰ ਫਗਵਾੜਾ ਵਿਖੇ ਆਯੋਜਿਤ ਕੀਤਾ ਜਾਵੇਗਾ।