ਪਿੰਡਾਂ ’ਚ ਲੱਗ ਰਹੇ ਬਿਜਲੀ ਦੇ ਕੱਟ ਬਣੇ, ਲੋਕ ਪਰੇਸ਼ਾਨ : ਖਾਲਸਾ ਪਿੰਡਾਂ ਵਿੱਚ ਲੱਗ ਰਹੇ ਲੰਬੇ-ਲੰਬੇ ਬਿਜਲੀ ਦੇ ਕੱਟ ਬਣੇ ਲੋਕਾਂ ਲਈ ਵੱਡੀ ਪਰੇਸ਼ਾਨੀ: ਚਰਨਜੀਤ ਸਿੰਘ ਖਾਲਸਾ
Publish Date: Sat, 28 Nov 2026 06:49 PM (IST)
Updated Date: Sat, 28 Nov 2026 06:52 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਬੀਤੇ ਕਈ ਦਿਨਾਂ ਤੋਂ ਪਿੰਡਾਂ ਵਿੱਚ ਲਗਾਤਾਰ ਲੱਗ ਰਹੇ ਲੰਬੇ-ਲੰਬੇ ਬਿਜਲੀ ਦੇ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸਮਾਜ ਸੇਵਕ ਚਰਨਜੀਤ ਸਿੰਘ ਖਾਲਸਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਬਿਜਲੀ ਦੀ ਲਗਾਤਾਰ ਕਟੌਤੀ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਅੱਜ ਦੇ ਸਮੇਂ ਵਿੱਚ ਹਰ ਘਰ ਦੀ ਮੁੱਢਲੀ ਲੋੜ ਬਣ ਚੁੱਕੀ ਹੈ। ਬਿਜਲੀ ਬੰਦ ਰਹਿਣ ਕਾਰਨ ਘਰੇਲੂ ਕੰਮਕਾਜ ਦੇ ਨਾਲ-ਨਾਲ ਬੱਚਿਆਂ ਦੀ ਪੜ੍ਹਾਈ, ਦੁਕਾਨਦਾਰਾਂ ਦੇ ਕਾਰੋਬਾਰ ਤੇ ਹੋਰ ਰੋਜ਼ਾਨਾ ਦੇ ਕੰਮ ਵੀ ਪ੍ਰਭਾਵਿਤ ਹੁੰਦੇ ਹਨ। ਖਾਸ ਕਰਕੇ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵਾਰ-ਵਾਰ ਬਿਜਲੀ ਬੰਦ ਹੋਣ ਕਾਰਨ ਕਾਫੀ ਦਿੱਕਤਾਂ ਝੱਲਣੀਆਂ ਪੈ ਰਹੀਆਂ ਹਨ। ਚਰਨਜੀਤ ਸਿੰਘ ਖਾਲਸਾ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਬਿਜਲੀ ਸਪਲਾਈ ਦੀ ਸਮੱਸਿਆ ਦਾ ਗੰਭੀਰਤਾ ਨਾਲ ਨੋਟਿਸ ਲਿਆ ਜਾਵੇ ਤੇ ਲੰਬੇ-ਲੰਬੇ ਬਿਜਲੀ ਕੱਟਾਂ ਤੋਂ ਲੋਕਾਂ ਨੂੰ ਰਾਹਤ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਕਨੀਕੀ ਕਾਰਨ ਕਰਕੇ ਬਿਜਲੀ ਬੰਦ ਕਰਨੀ ਜ਼ਰੂਰੀ ਹੋਵੇ ਤਾਂ ਲੋਕਾਂ ਨੂੰ ਪਹਿਲਾਂ ਸੂਚਿਤ ਕੀਤਾ ਜਾਵੇ, ਤਾਂ ਜੋ ਉਹ ਆਪਣੇ ਜ਼ਰੂਰੀ ਕੰਮਾਂ ਦੀ ਯੋਜਨਾ ਬਣਾ ਸਕਣ। ਅੰਤ ਵਿੱਚ ਉਨ੍ਹਾਂ ਪ੍ਰਸ਼ਾਸਨ ਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਪਿੰਡਾਂ ਦੇ ਲੋਕਾਂ ਨੂੰ ਨਿਰਵਿਘਨ ਤੇ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਆਮ ਜਨਤਾ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ।