ਉੱਘੇ ਕਾਂਗਰਸੀ ਆਗੂ ਨੰਬਰਦਾਰ ਕੁਲਦੀਪ ਸਿੰਘ ਦਾ ਦੇਹਾਂਤ
ਉੱਘੇ ਕਾਂਗਰਸੀ ਆਗੂ ਨੰਬਰਦਾਰ ਕੁਲਦੀਪ ਸਿੰਘ ਦਾ ਦੇਹਾਂਤ
Publish Date: Wed, 21 Jan 2026 08:37 PM (IST)
Updated Date: Thu, 22 Jan 2026 04:13 AM (IST)
ਕੈਪਸ਼ਨ : 21ਕੇਪੀਟੀ19 ਕਾਂਗਰਸੀ ਆਗੂ ਨੰਬਰਦਾਰ ਕੁਲਦੀਪ ਸਿੰਘ ਦੀ ਫਾਈਲ। ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ, ਭੁਲੱਥ : ਕਸਬਾ ਭੁਲੱਥ ਨਾਲ ਲੱਗਦੇ ਪਿੰਡ ਪੰਡੋਰੀ ਰਾਜਪੂਤਾਂ ਦੇ ਵਸਨੀਕ ਉੱਘੇ ਕਾਂਗਰਸੀ ਆਗੂ ਨੰਬਰਦਾਰ ਕੁਲਦੀਪ ਸਿੰਘ ਸਾਬਕਾ ਸਰਪੰਚ ਦਾ ਦਿਲ ਦਾ ਦੌਰਾ ਪੈਣ ਕਰ ਕੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਬੇਵਕਤੀ ਮੌਤ ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਐੱਸਜੀਪੀਸੀ, ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ, ਜ਼ਿਲ੍ਹਾ ਜਨਰਲ ਸਕੱਤਰ ਗੁਰਮੇਜ਼ ਸਿੰਘ ਖ਼ਲੀਲ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਨੰਬਰਦਾਰ ਜਸਪਾਲ ਸਿੰਘ ਘੁੰਮਣ, ਤਹਿਸੀਲ ਪ੍ਰਧਾਨ ਦਲੀਪ ਸਿੰਘ ਨਡਾਲਾ, ਨੰਬਰਦਾਰ ਵੇਦ ਪ੍ਰਕਾਸ਼ ਖੁਰਾਣਾ, ਬੀਬੀ ਸੀਤਲ ਕੋਰ ਆਦਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ , ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੰਬਰਦਾਰ ਕੁਲਦੀਪ ਸਿੰਘ ਦੀ ਦੇਹ ਦਾ ਸਸਕਾਰ 23 ਜਨਵਰੀ ਨੂੰ ਕਰੀਬ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਪੰਡੋਰੀ ਰਾਜਪੂਤਾਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।