ਬੀਬੀ ਨਛੱਤਰ ਕੌਰ ਨੂੰ ਦਿੱਤੀ ਸ਼ਰਧਾਂਜਲੀ ਬੀਬੀ ਨਛੱਤਰ ਕੌਰ ਜੀ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
Publish Date: Sun, 27 Sep 2026 08:19 PM (IST)
Updated Date: Sun, 27 Sep 2026 08:21 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਬੀਬੀ ਨਛੱਤਰ ਕੌਰ ਜੀ, ਪਤਨੀ ਸਵ. ਸ੍ਰੀ ਰਾਮ ਲੁਭਾਇਆ ਜੀ ਤੇ ਉੱਘੇ ਸਮਾਜ ਸੇਵਕ ਤੇ ਸ਼੍ਰੀ ਗੁਰੂ ਰਵਿਦਾਸ ਸਭਾ ਅਰਬਨ ਅਸਟੇਟ ਦੇ ਜਨਰਲ ਸਕੱਤਰ ਤੇ ਕੈਨਰਾ ਬੈਂਕ ਦੇ ਰਿਟਾ. ਡੀਜੀਐੱਮ ਘਨਸ਼ਾਮ ਦੀ ਮਾਤਾ ਜੀ ਦੀ ਅੰਤਿਮ ਅਰਦਾਸ ਤੇ ਭੋਗ ਅੱਜ ਸ੍ਰੀ ਗੁਰੂ ਰਵਿਦਾਸ ਭਵਨ, ਅਰਬਨ ਅਸਟੇਟ, ਫਗਵਾੜਾ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ, ਰਾਜਨੀਤਿਕ ਤੇ ਸੱਭਿਆਚਾਰਕ ਖੇਤਰ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਹਾਜ਼ਰੀ ਭਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਨਗਰ ਨਿਗਮ ਫਗਵਾੜਾ ਦੇ ਮੇਅਰ ਰਾਮ ਪਾਲ ਉੱਪਲ, ਕੌਂਸਲਰ ਗੁਰਪ੍ਰੀਤ ਕੌਰ ਜੰਡੂ, ਵੀਨਾ ਰਾਣੀ ਸਮੇਤ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਅੰਤਿਮ ਅਰਦਾਸ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਅਕਾਲੀ ਦਲ, ਦੇਸ਼ਭਗਤ ਯਾਦਗਾਰ ਹਾਲ, ਪੰਜਾਬ ਲੋਕ ਸੱਭਿਆਚਾਰ ਮੰਚ, ਅੰਬੇਡਕਰ ਸੈਨਾ ਮੂਲਨਿਵਾਸੀ, ਤਰਕਸ਼ੀਲ ਸੋਸਾਇਟੀ, ਸ੍ਰੀ ਗੁਰੂ ਰਵਿਦਾਸ ਸਭਾ ਤੇ ਅਰਬਨ ਅਸਟੇਟ ਰੇਸੀਡੈਂਟਸ ਵੈੱਲਫੇਅਰ ਐਸੋਸੀਏਸ਼ਨ, ਸ਼੍ਰੀ ਗੁਰੂ ਸਿੰਘ ਸਭਾ, ਡਾ. ਅੰਬੇਡਕਰ ਪਾਰਕ ਹਦੀਆਬਾਦ, ਜੈ ਟੀਮ ਯੂਨਾਈਟਿਡ ਵੋਇਸ ਆਫ ਪੰਜਾਬ, ਬਾਮਸੈਫ, ਕਈ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਤੇ ਮੈਂਬਰਾਂ ਨੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਅਰਬਨ ਅਸਟੇਟ ਦੇ ਵੱਡੀ ਗਿਣਤੀ ਵਿੱਚ ਨਿਵਾਸੀਆਂ, ਰਿਸ਼ਤੇਦਾਰਾਂ, ਦੋਸਤਾਂ ਤੇ ਸਨੇਹੀਆਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰ ਵੱਲੋਂ ਘਨਸ਼ਾਮ ਨੇ ਇਸ ਦੁੱਖ ਦੀ ਘੜੀ ਵਿੱਚ ਹਾਜ਼ਰੀ ਭਰ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ, ਸੰਸਥਾਵਾਂ, ਰਿਸ਼ਤੇਦਾਰਾਂ, ਦੋਸਤਾਂ ਤੇ ਸਨੇਹੀਆਂ ਦਾ ਧੰਨਵਾਦ ਕੀਤਾ ਗਿਆ।