ਜਥੇ. ਰਜਿੰਦਰ ਸਿੰਘ ਫੌਜੀ ਨੂੰ ਦਿੱਤੀਆਂ ਨਿੱਘੀਆਂ ਸ਼ਰਧਾਂਜਲੀਆਂ
ਸਿਮਰਨਜੀਤ ਸਿੰਘ ਮਾਨ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਜੱਥੇਦਾਰ ਰਜਿੰਦਰ ਸਿਘ ਫੌਜੀ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ
Publish Date: Sat, 28 Feb 2026 07:57 PM (IST)
Updated Date: Sat, 28 Feb 2026 07:58 PM (IST)

ਅਕਾਲੀ ਦਲ (ਅੰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਕੀਤਾ ਯਾਦ ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸੂਬਾ ਕਾਰਜਕਾਰਣੀ ਕਮੇਟੀ ਦੇ ਮੈਂਬਰ ਤੇ ਕਿਸਾਨ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਰਜਿੰਦਰ ਸਿੰਘ ਫੌਜੀ ਦੇ ਨਮਿਤ ਅੰਤਮ ਅਰਦਾਸ ਦੀ ਰਸਮ ਗੁਰਦੁਆਰਾ ਸਿੰਘ ਸਭਾ ਪਿੰਡ ਨਾਰੰਗਸ਼ਾਹਪੁਰ (ਫਗਵਾੜਾ) ਵਿਖੇ ਸੰਪਨ ਹੋਈ। ਸ਼੍ਰੀ ਸਹਿਜ ਪਾਠ ਦੇ ਭੋਗ ਉਪਰੰਤ ਬੀਬੀ ਰਘਬੀਰ ਕੌਰ ਦੇ ਜਥੇ ਨੇ ਬੈਰਾਗਮਈ ਕੀਰਤਨ ਸਰਵਣ ਕਰਵਾਇਆ। ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਗੁਰੂ ਚਰਨਾਂ ‘ਚ ਅਰਦਾਸ ਕੀਤੀ ਗਈ। ਇਸ ਦੌਰਾਨ ਸਵ. ਰਾਜਿੰਦਰ ਸਿੰਘ ਫੌਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਵੱਡੀ ਗਿਣਤੀ ‘ਚ ਪਾਰਟੀ ਆਗੂਆਂ ਤੇ ਹੋਰ ਸ਼ਖਸੀਅਤਾਂ ਨੇ ਹਾਜ਼ਰੀ ਲਗਵਾਈ। ਮਾਨ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪਾਰਟੀ ਤੇ ਕੌਮ ਲਈ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪਾਰਟੀ ਹਰ ਦੁੱਖ-ਸੁੱਖ ‘ਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਇਸ ਮੌਕੇ ਸਵ. ਰਜਿੰਦਰ ਸਿੰਘ ਫੌਜੀ ਦੇ ਪੁੱਤਰ ਜਗਦੀਪ ਸਿੰਘ, ਪੁੱਤਰੀਆਂ ਬੀਬੀ ਇੰਦਰਜੀਤ ਕੌਰ, ਬੀਬੀ ਬਲਜੀਤ ਕੌਰ ਤੇ ਨੂੰਹ ਮਨਦੀਪ ਕੌਰ ਤੋਂ ਇਲਾਵਾ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੀਆਂ ਸ਼ਖਸੀਅਤਾਂ ‘ਚ ਪੀਏ ਗੁਰਜੰਟ ਸਿੰਘ ਕੱਟੂ, ਰੇਸ਼ਮ ਸਿੰਘ ਪੱਪੀ, ਕਮਲਪ੍ਰੀਤ ਸਿੰਘ ਕਮਲ, ਗੁਰਪ੍ਰੀਤ ਸਿੰਘ ਗੋਪੀ, ਬਾਬਾ ਬਲਬੀਰ ਸਿੰਘ, ਸੂਬੇਦਾਰ ਮੇਜਰ ਸਿੰਘ, ਰੇਸ਼ਮ ਸਿੰਘ, ਮਨਜੀਤ ਸਿੰਘ ਰੇਰੂ, ਲਾਲ ਸਿੰਘ ਅਕਾਲਗੜ੍ਹ, ਗੁਰਦਿਆਲ ਸਿੰਘ ਮਾਨਾਵਾਲੀ, ਹਰਦੀਪ ਸਿੰਘ ਫਰਾਂਸ, ਹਰਦਿਆਲ ਸਿੰਘ, ਬੀਬੀ ਸੁਖਜੀਤ ਕੌਰ, ਕੁਲਦੀਪ ਸਿੰਘ ਨੂਰ, ਹੈੱਪੀ ਕੌਲ, ਮਾਸਟਰ ਕੁਲਦੀਪ ਸਿੰਘ, ਗਿਆਨ ਸਿੰਘ ਕੁਲਥਮ, ਸਰਪੰਚ ਸੁਖਜਿੰਦਰ ਸਿੰਘ, ਹਰਨੇਕ ਸਿੰਘ ਭੱਪ, ਸ਼ੇਰ ਸਿੰਘ ਹਰਿਆਣਾ, ਡਾ. ਹਰਜਿੰਦਰ ਸਿੰਘ ਜੱਖੂ, ਪ੍ਰੋ. ਮਹਿੰਦਰ ਪਾਲ ਕੁਲਦੀਪ ਸਿੰਘ ਭਾਗੋਵਾਲ, ਬਹਾਦਰ ਸਿੰਘ, ਸੁਖਜੀਤ ਸਿੰਘ ਡਰੋਲੀ, ਗੁਰਨਾਮ ਸਿੰਘ ਸਿੰਗੜੀਵਾਲ, ਸੁਰਜੀਤ ਸਿੰਘ ਫਿਲੌਰ, ਬਘੇਲ ਸਿੰਘ ਭਾਟੀਆ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ ਖੁਨਖੁਨ, ਐਡਵੋਕੇਟ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਇਲਾਕੇ ਦੇ ਪਤਵੰਤੇ ਸ਼ਾਮਲ ਸਨ।