ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ
ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ
Publish Date: Sat, 07 Nov 2026 08:12 PM (IST)
Updated Date: Sat, 07 Nov 2026 08:14 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਦੀਵਾਲੀ ਖੁਸ਼ੀਆਂ, ਰੌਸ਼ਨੀਆਂ ਤੇ ਆਪਸੀ ਭਾਈਚਾਰੇ ਦਾ ਤਿਉਹਾਰ ਹੈ। ਇਸ ਪਵਿੱਤਰ ਤਿਉਹਾਰ ਮੌਕੇ ਸਾਨੂੰ ਪਟਾਕਿਆਂ ਤੇ ਪ੍ਰਦੂਸ਼ਣ ਤੋਂ ਦੂਰ ਰਹਿ ਕੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ, ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਇਆ ਜਾ ਸਕੇ। ਇਹ ਵਿਚਾਰ ਸੰਤ ਬਾਬਾ ਲੀਡਰ ਸਿੰਘ ਜੀ, ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਤੇ ਮਹੰਤ ਮਹਾਤਮਾ ਮੁਨੀ ਖੈੜੇ ਬੇਟ ਵਾਲਿਆਂ ਨੇ ਸਾਂਝੇ ਕਰਦਿਆਂ ਸੰਗਤਾਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੌਦੇ ਸਾਡੇ ਜੀਵਨ ਦਾ ਅਹਿਮ ਆਧਾਰ ਹਨ। ਰੁੱਖ ਸਾਨੂੰ ਸ਼ੁੱਧ ਹਵਾ, ਛਾਂ ਤੇ ਜੀਵਨ ਲਈ ਲੋੜੀਂਦਾ ਵਾਤਾਵਰਨ ਪ੍ਰਦਾਨ ਕਰਦੇ ਹਨ। ਇਸ ਲਈ ਹਰ ਵਿਅਕਤੀ ਨੂੰ ਖੁਸ਼ੀ ਦੇ ਮੌਕਿਆਂ ਤੇ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਦਾ ਪ੍ਰਣ ਵੀ ਲੈਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਮੌਕੇ ਪਟਾਕਿਆਂ ਤੋਂ ਪਰਹੇਜ਼ ਕਰਕੇ ਕੁਦਰਤ ਨਾਲ ਸਾਂਝ ਪਾਈ ਜਾਵੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਦੇਣ ਲਈ ਆਪਣਾ ਯੋਗਦਾਨ ਪਾਇਆ ਜਾਵੇ।