ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਦਾ ਜਿਉਣਾ ਮੁਸ਼ਕਿਲ ਕਰ ਦਿੱਤਾ ਹੈ ਤੇ ਸਮੁੱਚੇ ਦੇਸ਼ ਨੂੰ ਮਹਿੰਗਾਈ ਦੀ ਅੱਗ ਵਿੱਚ ਝੋਕ ਦਿੱਤਾ ਹੈ। ਇਹ ਸ਼ਬਦ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਜਤਿੰਦਰ ਸਿੰਘ ਲਾਡੀ ਖੰਗੂੜਾ ਨੇ ਅੱਜ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਦਿਨੋਂ ਦਿਨ ਤੇਲ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ, ਦੇਸ਼ ਦੀ ਕਿਸਾਨੀ ਨੂੰ ਬਰਬਾਦ ਕਰਨ ਲਈ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਜਾਰੀ ਕੀਤੇ ਗਏ ਹਨ ਜਿਸ ਨਾਲ ਸਮੁੱਚਾ ਦੇਸ਼ ਅੱਜ ਤਰਾਹ ਤਰਾਹ ਕਰ ਰਿਹਾ ਹੈ ਉਨ੍ਹਾਂ ਦੱਸਿਆ ਕਿ ਯੂਥ ਕਾਂਗਰਸ ਵਲੋਂ ਅੱਜ ਕੇਂਦਰ ਦੀ ਮੋਦੀ ਸਰਕਾਰ ਤੋਂ ਕਿਸਾਨ ਅਤੇ ਖੇਤੀ ਵਿਰੋਧੀ ਤਿੰਨ ਆਰਡੀਨੈਂਸ ਵਾਪਸ ਲੈਣ, 2020 ਬਿਜਲੀ ਬਿੱਲ ਵਾਪਸ ਲੈਣ, ਡੀਜਲ ਦਾ ਰੇਟ ਅੱਧਾ ਕਰਵਾਉਣ, ਪੈਟਰੋਲ ਦੀਆਂ ਕੀਮਤਾਂ ਘਟਾਉਣ, ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸ਼ਿਫਾਰਿਸ਼ਾਂ ਮੁਤਾਬਕ ਤਹਿ ਕਰਵਾਉਣ ਲਈ ਸਖਤ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੌਜਵਾਨਾਂ ਲਈ ਕੋਈ ਵੀ ਰੁਜ਼ਗਾਰ ਦਾ ਮੌਕਾ ਪੈਦਾ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ ਜਿਸ ਕਾਰਨ ਸਮੁੱਚੇ ਦੇਸ਼ ਅੰਦਰ ਦਿਨੋਂ ਦਿਨ ਬੇਰੁਜ਼ਗਾਰੀ ਵੱਧ ਰਹੀ ਹੈ ਇਸ ਮੌਕੇ ਯੂਥ ਕਾਂਗਰਸੀ ਆਗੂਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਵੱਖ-ਵੱਖ ਮੁੱਦਿਆਂ ਦੀਆਂ ਤਖਤੀਆਂ 'ਤੇ ਲਿਖੇ ਨਾਅਰੇ ਵਿਖਾ ਕੇ ਪ੍ਰਦਰਸ਼ਨ ਕੀਤਾ ਰੋਸ ਪ੍ਰਦਰਸ਼ਨ ਮੌਕੇ ਸੋਸ਼ਲ ਡਿਸਟੈਂਸ ਦਾ ਖਿਆਲ ਰੱਖਦੇ ਹੋਏ ਯੂਥ ਕਾਂਗਰਸ ਬਲਾਕ ਪ੍ਰਧਾਨ ਜਤਿੰਦਰ ਸਿੰਘ ਲਾਡੀ ਖੰਗੂੜਾ, ਪ੍ਰਭ ਹਾਂਡਾ, ਗੋਲਡੀ ਧੰਜੂ, ਲਵ ਬੁਟਰ, ਅਮਿਤਪਾਲ ਗੋਰਾ, ਗੁਰਵਿੰਦਰ ਭਗਤ, ਬਲਜਿੰਦਰ ਤਲਵੰਡੀ, ਮਨਪ੍ਰਰੀਤ ਮੰਨੂ ਆਦਿ ਮੈਂਬਰ ਹਾਜ਼ਰ ਸਨ।