ਰਘਬਿੰਦਰ ਸਿੰਘ, ਨਡਾਲਾ : ਬੇਗੋਵਾਲ 'ਚ ਹਲਕਾ ਆਗੂ ਬੀਬੀ ਜਗੀਰ ਕੌਰ ਦੀ ਅਗਵਾਈ 'ਚ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਿਸ 'ਚ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਧਾਉਣ ਤੇ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਅਨਾਜ ਘੁਟਾਲੇ ਤੇ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਨੀਲੇ ਕਾਰਡ ਧਾਰਕਾਂ ਦੇ ਕਾਰਡ ਕੱਟਣ ਦੇ ਵਿਰੋਧ ਕੀਤਾ ਗਿਆ ਇਸ ਮੌਕੇ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾ ਨੂੰ ਗੁੰਮਰਾਹ ਕਰਕੇ ਜਾਣ ਬੁੱਝ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਜਿਸ ਕਾਰਨ ਅੱਜ ਪੰਜਾਬ ਦੇ ਲੋਕ ਸਰਕਾਰ ਦੀ ਨੀਤੀਆਂ ਖਿਲਾਫ ਸੰਘਰਸ਼ ਕਰਨ ਲਈ ਸੜਕਾਂ 'ਤੇ ਉਤਰੇ ਹਨ ਲੋਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਕਾਂਗਰਸ ਦੇ ਰਾਜ ਵਿੱਚ ਬੀਜ, ਸ਼ਰਾਬ, ਰੇਤ ਮਾਫੀਆ ਘੁਟਾਲੇ ਹੋਏ ਹਨ ਸਰਕਾਰ ਕਿਸਾਨਾਂ ਅਤੇ ਲੋਕਾਂ ਨਾਲ ਧੋਖਾ ਕਰ ਰਹੀ ਹੈ ਪੰਜਾਬ ਸਰਕਾਰ ਬਹਿਬਲ ਬਰਗਾੜੀ ਕਾਂਡ ਦਾ ਕੋਈ ਦੋਸ਼ੀ ਹੋਵੇ, ਸਰਕਾਰ ਫਾਂਸੀ ਦੇ ਦੇਵੇ ਇਸ ਮਾਮਲੇ ਦੀ ਸਹੀ ਜਾਂਚ ਹੋਣੀ ਚਾਹੀਦੀ ਹੈ ਇਸ ਮੌਕੇ ਪ੍ਰਧਾਨ ਨਗਰ ਪੰਚਾਇਤ ਰਜਿੰਦਰ ਸਿੰਘ ਲਾਡੀ, ਜਥੇਦਾਰ ਸੂਰਤ ਸਿੰਘ ਨਡਾਲਾ, ਬਲਵਿੰਦਰ ਸਿੰਘ ਬਿੱਟੂ, ਪ੍ਰਰੋਫੈਸਰ ਜਸਵੰਤ ਸਿੰਘ ਮੁਰੱਬੀਆ, ਕੈਪਟਨ ਬਲਕਾਰ ਸਿੰਘ, ਸਰਬਜੀਤ ਸਿੰਘ ਪੱਪਲ ਅਤੇ ਹੋਰ ਮੈਂਬਰ ਹਾਜ਼ਰ ਸਨ।