ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੇ ਰੇਟਾਂ 'ਚ ਲਗਾਤਾਰ ਵਾਧੇ ਨੇ ਗਰੀਬ ਤੇ ਆਮ ਵਰਗ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਪ੍ਰੰਤੂ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਉਨ੍ਹਾਂ ਦਾ ਖੂਨ ਨਿਚੋੜ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਸਰਪੰਚ ਲਖਵਿੰਦਰ ਸਿੰਘ ਲੱਖੀ ਤਾਸ਼ਪੁਰ, ਸਰਪੰਚ ਗੁਰਪ੍ਰਰੀਤ ਸਿੰਘ ਫੌਜੀ ਕਾਲੋਨੀ, ਸਰਪੰਚ ਸ਼ੇਰ ਸਿੰਘ ਮਸੀਤਾਂ ਨੇ ਕੇਂਦਰ ਦੀ ਮੋਦੀ ਸਰਕਾਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕਰਦਿਆਂ ਕੀਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਿੰਨੇ ਦੁੱਖ ਵਾਲੀ ਗੱਲ ਹੈ ਕਿ ਅਕਾਲੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਇਸ ਮਹਿੰਗਾਈ ਦੇ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਦਿੱਲੀ 'ਚ ਜਾ ਕੇ ਮੁਜ਼ਾਹਰਾ ਕਰਨ ਦਾ ਹੌਂਸਲਾ ਨਹੀਂ ਦਿਖਾਉਂਦੇ ਬਲਕਿ ਬੈਲ ਗੱਡੀਆਂ ਤੇ ਚੜ੍ਹ ਕੇ ਵਿਧਾਨ ਸਭਾ 'ਚ ਜਾਣ ਦਾ ਡਰਾਮਾ ਵਿਖਾ ਰਹੇ ਹਨ ਜੋ ਕਿ ਇਕ ਹਾਸੋਹੀਣਾ ਹੈ। ਕਿਸਾਨਾਂ ਪ੍ਰਤੀ ਮਸਲੇ 'ਤੇ ਕੇਂਦਰ ਸਰਕਾਰ ਦੀ ਪਹਿਲਾਂ ਹਮਾਇਤ ਕਰਕੇ ਸੂਬੇ 'ਚ ਜ਼ੀਰੋ 'ਤੇ ਪਹੁੰਚ ਚੁੱਕੀਆਂ ਇਹ ਦੋਵੇਂ ਪਾਰਟੀਆਂ ਦੇ ਆਗੂ ਸਿਰਫ ਆਪਣਾ ਵਜੂਦ ਬਚਾਉਣ ਦੀ ਖਾਤਰ ਕਦੇ ਵਿਧਾਨ ਸਭਾ 'ਚ ਰੋਸ ਪ੍ਰਦਰਸ਼ਨ ਕਰਦੇ ਹਨ ਅਤੇ ਕਦੇ ਬਾਹਰ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੂੰ ਸ਼ਾਇਦ ਇਹ ਪਤਾ ਨਹੀਂ ਹੈ ਕਿ ਗੈਸ ਤੋਂ ਮਿਲਣ ਵਾਲੀ ਸਬਸਿਡੀ ਤਾਂ ਮੋਦੀ ਸਰਕਾਰ ਹਰ ਮਹੀਨੇ 339 ਅਰਬ ਰੁਪਏ ਕਮਾ ਰਹੀ ਹੈ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਾਈਆਂ ਜਾ ਰਹੀਆਂ ਹਨ ਇਨ੍ਹਾਂ ਕੀਮਤਾਂ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਘਰਾਂ ਦਾ ਬਜਟ ਹਿੱਲ ਗਿਆ ਹੈ ਤੇ ਲੋਕਾਂ ਨੂੰ ਦੋ ਵਕਤ ਦੀ ਰੋਟੀ ਦੇ ਲਾਲੇ ਪੈ ਗਏ ਹਨ। ਪਿਛਲੇ 25 ਦਿਨਾਂ ਤੋਂ ਰੋਜ਼ਾਨਾ ਗੈਸ ਸਿਲੰਡਰ ਦੀਆਂ ਕੀਮਤਾਂ ਵਧ ਰਹੀਆਂ ਹਨ ਤੇ 1 ਮਹੀਨੇ 'ਚ 125 ਰੁਪਏ ਤੱਕ ਦਾ ਵਾਧਾ ਹੋ ਚੁੱਕਾ ਹੈ। ਇਸਦੇ ਬਾਵਜੂਦ ਮੋਦੀ ਸਰਕਾਰ ਹਰ ਸਿਲੰਡਰ ਤੇ 303 ਰੁਪਏ ਆਪਣੀ ਜੇਬ ਚ ਪਾ ਕੇ ਲੋਕਾਂ ਦੀਆਂ ਜੇਬਾਂ ਤੇ ਡਾਕੇ ਮਾਰ ਰਹੀ ਹੈ। ਉਹਨਾਂ ਕਿਹਾ ਕਿ ਅੱਜ ਹਰੇਕ ਵਰਗ ਭਾਵੇਂ ਉਹ ਨੌਕਰੀ ਪੇਸ਼ਾ, ਮਜ਼ਦੂਰ ਤੇ ਦਿਹਾੜੀਦਾਰ ਹੋਣ ਸਭ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ ਪ੍ਰੰਤੂ ਮੋਦੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਹਰੇਕ ਵਰਗ ਨੂੰ ਹੁਣ ਤੋਂ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਦਿਨ ਮੋਦੀ ਕੇਂਦਰ ਸਰਕਾਰ ਤੋਂ ਬਾਹਰ ਹੋਵੇਗਾ ਤਾਂ ਕਾਂਗਰਸ ਪਾਰਟੀ ਦੇ ਰਾਜ ਚ ਹਰੇਕ ਵਰਗ ਦੁਬਾਰਾ ਖ਼ੁਸ਼ਹਾਲ ਹੋਵੇਗਾ। ਇਸ ਮੌਕੇ ਸਰਪੰਚ ਸ਼ੇਰ ਸਿੰਘ ਮਸੀਤਾਂ, ਸਰਪੰਚ ਗੁਰਪ੍ਰਰੀਤ ਸਿੰਘ ਫੌਜੀ ਕਾਲੋਨੀ, ਅਜਾਇਬ ਸਿੰਘ ਰਾਮਪੁਰ ਜਗੀਰ, ਭਜਨ ਸਿੰਘ ਿਢੱਲੋਂ ਆਦਿ ਵੀ ਹਾਜ਼ਰ ਸਨ।