ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ

ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਕਪੂਰਥਲਾ ਵੱਲੋਂ ਜ਼ਿਲ੍ਹਾ ਹੈੱਡ ਕੁਆਟਰ ਤੇ ਇਕ ਵਿਸ਼ਾਲ ਰੈਲੀ ਕੀਤੀ ਗਈ। ਇਹ ਰੈਲੀ ਸੈਂਟਰ ਸਰਕਾਰ ਦੀਆਂ ਮੁਲਾਜ਼ਮ ਅਤੇ ਮਜ਼ਦੂਰ ਮਾਰੂ ਨੀਤੀਆਂ ਦੇ ਖਿਲਾਫ਼ ਕੱਢੀ ਗਈ। ਇਸ ਉਪਰੰਤ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਪਾਲ ਉੱਗੀ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਦੇ ਨਾਮ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੀਂ ਭੇਜਣ ਲਈ ਏਡੀ.ਸੀ. ਜਨਰਲ ਰਾਹੁਲ ਚਾਬਾ ਨੂੰ ਦਿੱਤਾ ਗਿਆ। ਇਹ ਰੈਲੀ ਸਟੇਟ ਬਾਡੀ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਹੈੱਡ ਕੁਆਟਰ ਤੇ ਰੱਖੀ ਗਈ ਕਿਉਂਕਿ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਕੋਰੋਨਾ ਵਰਗੀ ਮਹਾਂਮਾਰੀ ਦਾ ਨਜਾਇਜ਼ ਫਾਇਦਾ ਲੈਂਦੇ ਹੋਏ ਸੈਂਟਰ ਸਰਕਾਰ ਨੇ ਮੁਲਾਜ਼ਮ ਅਤੇ ਮਜ਼ਦੂਰਾਂ ਦੇ ਖਿਲਾਫ਼ ਤਰ੍ਹਾਂ-ਤਰ੍ਹਾਂ ਦੇ ਕਾਨੂੰਨ ਬਣਾ ਕੇ ਸੈਂਟਰ ਦੇ ਮੁਲਾਜ਼ਮਾਂ ਦਾ ਡੇਢ ਸਾਲ ਲਈ ਪੱਕੇ ਤੌਰ 'ਤੇ ਡੀ.ਏ. ਬੰਦ ਕਰ ਦਿੱਤਾ ਹੈ। ਜਿਸ ਦੀ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਜਸਵਿੰਦਰ ਪਾਲ ਉੱਗੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕੀਤੀ। ਇਹ ਰੈਲੀ ਪ੍ਰਧਾਨ ਜਸਵਿੰਦਰ ਪਾਲ ਉੱਗੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪ੍ਰਧਾਨ ਜਸਵਿੰਦਰ ਪਾਲ ਉੱਗੀ ਅਤੇ ਚੇਅਰਮੈਨ ਨਰਿੰਦਰ ਸ਼ੀਤਲ ਨੇ ਦੱਸਿਆ ਕਿ ਸੈਂਟਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਅੱਜ ਪੂਰੇ ਭਾਰਤ ਵਿਚ ਰੋਸ਼ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜਥੇਬੰਦੀ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰਾਂ ਨੇ ਮੁਲਾਜ਼ਮਾਂ ਪ੍ਰਤੀ ਆਪਣਾ ਰਵੱਈਆ ਨਹੀਂ ਬਦਲਿਆ ਤਾਂ ਮੁਲਾਜ਼ਮਾਂ ਨੂੰ ਸਖ਼ਤ ਐਕਸ਼ਨ ਲੈਣਾ ਪਵੇਗਾ ਕਿਉਂਕਿ ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ, ਉਦੋਂ ਤੋਂ ਹੀ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨਾਲ ਟੇਬਲ ਮੀਟਿੰਗਾਂ ਕਰਕੇ ਆਪਣੀ ਲਿਖਤੀ ਗੱਲਾਂ ਤੋਂ ਸਮੇਂ-ਸਮੇਂ ਤੇ ਮੁੱਕਰ ਦੀ ਆ ਰਹੀ ਹੈ ਕਿਉਂਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਤੁਹਾਡਾ ਪੇ-ਕਮਿਸ਼ਨ ਜੂਨ 2020 ਨੂੰ ਆਊਟ ਕਰ ਦਿੱਤਾ ਜਾਵੇਗਾ ਪਰ ਬੜੀ ਸ਼ਰਮ ਵਾਲੀ ਗੱਲ ਹੈ। ਸਰਕਾਰ ਵਾਸਤੇ ਇਸ ਨੂੰ ਅੱਗੇ ਤੋਂ ਅੱਗੇ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਆਪਣਾ ਨਿੱਜੀ ਧਿਆਨ ਦੇ ਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ, ਜਿਵੇਂ ਕਿ ਪੇ ਕਮਿਸ਼ਨ, ਡੀਏ ਦੀਆਂ ਪੁਰਾਣੀਆਂ ਕਿਸ਼ਤਾਂ ਵਿੱਦ ਬਕਾਇਆ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਕੱਚੇ ਕਾਮੇ ਪੱਕੇ ਕਰਨ ਦੇ ਐਕਟ ਨੂੰ ਲਾਗੂ ਕਰਨਾ ਆਦਿ। ਮੀਟਿੰਗ ਵਿਚ ਮੇਜਰ ਸਿੰਘ, ਸੰਦੀਪ ਸਿੰਘ, ਪਰਮਜੀਤ ਸਿੰਘ, ਗੁਰਮੇਲ ਚੰਦ, ਬਲਦੇਵ ਸਿੰਘ, ਤਰਸੇਮ ਲਾਲ, ਸੁਖਪਾਲ ਸਿੰਘ, ਰਣਜੀਤ ਸਿੰਘ, ਰਣਜੀਤ ਸਿੰਘ ਰਾਣਾ, ਸੁਖਜੀਤ ਸਿੰਘ, ਰਕੇਸ਼ ਕੁਮਾਰ, ਅਮਰ ਨਾਥ ਆਦਿ ਹਾਜ਼ਰ ਸਨ।