ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ

ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰਾਂ ਤੇ ਲਗਾਇਆ ਧਰਨਾ ਅੱਜ 27ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ ਲਗਾਤਾਰ 27 ਦਿਨਾਂ ਤੋਂ ਕੋਈ ਸੁਣਵਾਈ ਨਾ ਹੋਣ ਕਰਕੇ ਅੱਜ ਜ਼ਿਲ੍ਹਾ ਪ੍ਰਰੀਸ਼ਦ ਦਫਤਰ ਕਪੂਰਥਲਾ ਵਿਖੇ ਇਕੱਤਰ ਹੋਏ ਫਾਰਮਾਸਿਸਟਾਂ ਵਲੋਂ ਕੈਪਟਨ ਸਰਕਾਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਆਪਣੀ ਭੜਾਸ ਕੱਢੀ ਅਤੇ ਨਾਲੋਂ ਨਾਲ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਬਾਜਵਾ ਦੇ ਕਰੋਨਾ ਪਾਜੀਟਿਵ ਆਉਣ ਤੇ ਉਨ੍ਹਾਂ ਦੀ ਚੰਗੀ ਸਿਹਤਯਾਬੀ ਲਈ ਕਾਮਨਾ ਕੀਤੀ ਗਈ। ਪ੍ਰਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕੇ ਹਾਲਤ ਚਾਹੇ ਜੋ ਵੀ ਹੋਣ ਪਰ ਫਾਰਮਾਸਿਸਟ ਆਪਣੀ ਜੰਗ ਜਾਰੀ ਰੱਖਣਗੇ ਕਰੋਨਾ ਮਹਾਂਮਾਰੀ ਵਿਚ ਫ਼ਰੰਟ ਕਤਾਰ ਤੇ ਸੇਵਾਵਾਂ ਨਿਭਾ ਰਹੇ ਫਾਰਮਾਸਿਸਟ ਪਿਛਲੇ ਲੱਗਭਗ ਇਕ ਮਹੀਨੇ ਤੋਂ ਆਪਣੀ ਰੈਗੂਲਰ ਸਰਵਿਸ ਦੀ ਮੰਗ ਲਈ ਹੜਤਾਲ ਕਰਨ ਲਈ ਮਜ਼ਬੂਰ ਹਨ ਪਰ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਮੁੱਖ ਮੰਤਰੀ ਦੁਆਰਾ ਸਿਰਫ ਫੇਸਬੁੱਕ ਤੇ ਲਾਈਵ ਹੋਕੇ ਚੋਣ ਵਾਅਦੇ ਪੂਰੇ ਕੀਤੇ ਜਾਣ ਦੀ ਕਵਾਇਦ ਬਣੀ ਹੋਈ ਹੈ ਪਰ ਗਰਾਉਂਡ ਰਿਐਲਿਟੀ ਕੁਝ ਹੋਰ ਹੀ ਹੈ। ਇਸ ਲਈ ਜਥੇਬੰਦੀ ਦੀ ਮੰਗ ਹੈ ਕੇ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਮੁੱਖ ਮੰਤਰੀ ਨੂੰ ਬੈਸਟ ਫੇਸਬੁੱਕ ਐਵਾਰਡ ਨਾਲ ਸਨਮਾਨਿਤ ਕਰਨ, ਫਾਰਮਾਸਿਸਟਾਂ ਅਤੇ ਪੰਚਾਇਤ ਮੰਤਰੀ ਦਰਮਿਆਨ ਪਿਛਲੇ ਸਮੇ ਦੌਰਾਨ ਹੋਈਆਂ ਮੀਟਿੰਗਾਂ ਦੌਰਾਨ ਮੰਤਰੀ ਤਿ੍ਪਤ ਬਾਜਵਾ ਨੇ ਖੁਦ ਇਸ ਗੱਲ ਨੂੰ ਸਵੀਕਾਰ ਕਰਦੇ ਹੋਏ ਵਾਅਦਾ ਕੀਤਾ ਸੀ ਕੇ ਇਸ ਟਾਈਮ ਮਹਾਂਮਾਰੀ ਵਿਚ ਫਾਰਮਾਸਿਸਟ ਸਭ ਤੇ ਅੱਗੇ ਹੋ ਕੇ ਡਿਊਟੀਆਂ ਕਰ ਰਹੇ ਹਨ। ਇਸ ਲਈ ਉਨ੍ਹਾਂ ਕਿਹਾ ਸੀ ਉਹ ਜਲਦ ਇਸ ਮਾਮਲੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆ ਕੇ ਸੇਵਾਵਾਂ ਰੈਗੂਲਰ ਕਰਨਗੇ ਜੋ ਕੀ ਹੁਣ ਤਕ ਲਾਰੇ ਸਾਬਿਤ ਹੋ ਰਹੇ ਹਨ ਪਰ ਐਸੋਸੀਏਸ਼ਨ ਰੈਗੂਲਰ ਦਾ ਨੋਟੀਫਿਕੇਸ਼ਨ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ, ਜਥੇਬੰਦੀ ਦਾ ਕਹਿਣਾ ਹੈ ਕੇ ਸਮੂਹ ਮੁਲਾਜ਼ਮ ਪਿਛਲੇ 14 ਸਾਲਾਂ ਤੋਂ ਕੰਟ੍ਰੈਕਟ ਅਧਾਰ ਤੇ ਨਿਗੁਣੀਆਤਨਖਾਹਾਂ ਉਪਰ ਨੌਕਰੀ ਕਰ ਰਹੇ ਹਨ ਹੁਣ ਕਰੋਨਾ ਮਹਾਂਮਾਰੀ ਦੌਰਾਨ ਫਾਰਮਾਸਿਸਟ ਫ਼ਰੰਟ ਲਾਈਨ ਤੇ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ ਪਰ ਉਨ੍ਹਾਂ ਦੀ ਕੋਈ ਜੋਬ ਸਕਿਉਰਿਟੀ ਨਹੀਂ ਹੈ ਸਮੂਹ ਫਾਰਮਾਸਿਸਟ ਰੈਗੂਲਰ ਹੋਣ ਲਈ ਆਪਣੀ ਵਿੱਦਿਅਕ ਯੋਗਤਾ ਪੂਰੀਆਂ ਕਰਦੇ ਹਨ ਇਸ ਲਈ ਕਰੋਨਾ ਮਹਾਂਮਾਰੀ ਦੇ ਮੌਜੂਦਾ ਗੰਭੀਰ ਹਾਲਾਤਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਫਾਰਮਾਸਿਸਟਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦ ਸੇਵਾਵਾਂ ਪੱਕੀਆਂ ਕਰਨ ਲਈ ਕਦਮ ਚੁੱਕੇ ਅਜਿਹਾ ਜਲਦ ਨਾ ਹੋਣ ਦੀ ਸੂਰਤ ਵਿਚ ਜਥੇਬੰਦੀ ਵਲੋਂ ਅਗਾਮੀਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਅੱਜ ਦੇ ਧਰਨੇ 'ਚ ਅਸ਼ਵਨੀ ਅਰੋੜਾ, ਅਮਰਜੀਤ ਸਿੰਘ, ਗੁਰਪ੍ਰਰੀਤ ਸਿੰਘ, ਚਰਨਜੀਤ ਸਿੰਘ, ਅੰਜੂ, ਰੰਜਨਾ ਆਦਿ ਹਾਜ਼ਰ ਸਨ।