ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ

ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਕਪੂਰਥਲਾ ਵੱਲੋਂ ਭੁੱਖ ਹੜਤਾਲ ਛੇਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਭੁੱਖ ਹੜਤਾਲ ਦੀ ਸ਼ੁਰੂਆਤ ਸੁਖਵਿੰਦਰ ਸਿੰਘ ਚੀਮਾ, ਕੇਵਲ ਸਿੰਘ, ਗੁਰਮੇਜ ਸਿੰਘ, ਅਮਰੀਕ ਸਿੰਘ ਸੇਖੋਂ, ਮੁਹੰਮਦ ਯੂਨਿਸ ਅਨਸਾਰੀ ਤੇ ਬਲਦੇਵ ਸਿੰਘ ਵੱਲੋਂ ਕਰਵਾਈ ਗਈ। ਛੇਵੇਂ ਦਿਨ ਦੀ ਭੁੱਖ ਹੜਤਾਲ 'ਚ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮਹਿੰਦਰ ਸਿੰਘ ਦਿਉਲ, ਨਰਿੰਦਰ ਸਿੰਘ ਲੈਕਚਰਾਰ ਪੀਐੱਸਐੱਸਐੱਫ ਵੱਲੋਂ ਗਗਨਦੀਪ ਸਿੰਘ, ਜਗੀਰ ਸਿੰਘ, ਬਲਵਿੰਦਰ ਸਿੰਘ, ਸੰਤੋਖ ਸਿੰਘ, ਸੁੱਖਾ ਸਿੰਘ, ਬਲਵਿੰਦਰ ਸਿੰਘ, ਸੰਜੀਵ ਕੁਮਾਰ, ਜਰਨੈਲ ਸਿੰਘ, ਡੀਟੀਐੱਫ ਵੱਲੋਂ ਅਨਿਲ ਸ਼ਰਮਾ, ਹਰਜਿੰਦਰ ਸਿੰਘ, ਦਲਜੀਤ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਬਿਜਲੀ ਬੋਰਡ ਵੱਲੋਂ ਬਲਵਿੰਦਰ ਸਿੰਘ ਜੇਈ, ਰੇਸ਼ਮ ਸਿੰਘ ਜੇਈ, ਅਨਿਲ ਧਵਨ, ਜੇਈ ਪ੍ਰਰੀਤਮ ਸਿੰਘ ਸ਼ਾਮਲ ਸਨ। ਇਸ ਮੌਕੇ ਭੁੱਖ ਹੜਤਾਲ ਦੀ ਸ਼ੁਰੂਆਤ ਮੌਕੇ ਆਗੂ ਸਾਥੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਮੰਗ ਕੀਤੀ ਕਿ ਕਿਸਾਨ ਵਿਰੋਧੀ ਕਾਨੂੰਨ ਰੱਦ ਕੀਤਾ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਡੀਏ ਦੀਆਂ ਬਕਾਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਰੈਗੂਲਰ ਭਰਤੀ ਸਾਰੇ ਵਿਭਾਗਾਂ 'ਚ ਕੀਤੀ ਜਾਵੇ, ਮਿਡ-ਡੇ-ਮੀਲ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਲਾਗੂ ਕੀਤੀਆਂ ਜਾਣ। ਇਸ ਮੌਕੇ ਗੁਰਦੀਪ ਸਿੰਘ, ਮਹਿੰਦਰ ਸਿੰਘ, ਤਰਲੋਕ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।