ਰਘਬਿੰਦਰ ਸਿੰਘ, ਨਡਾਲਾ

26 ਜਨਵਰੀ ਨੂੰ ਦਿੱਲੀ ਵਿਖੇ ਹੋਣ ਜਾ ਰਹੀ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਪਿੰਡ ਦਮੂਲੀਆ ਤੋਂ ਕਿਸਾਨਾਂ ਦਾ ਜਥਾ ਆਲ ਇੰਡੀਆ ਜਾਟ ਮਹਾਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਰੀਤਮ ਸਿੰਘ ਚੀਮਾ ਦੀ ਅਗਵਾਈ ਹੇਠ ਦਿੱਲੀ ਨੂੰ ਰਵਾਨਾ ਹੋਇਆ। ਜਥੇ ਨੂੰ ਦਿੱਲੀ ਵੱਲ ਰਵਾਨਾ ਕਰਦਿਆਂ ਪ੍ਰਰੀਤਮ ਸਿੰਘ ਚੀਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਕਿਸਾਨ ਸੰਘਰਸ਼ ਇਸ ਵੇਲੇ ਸਿਖਰਾਂ 'ਤੇ ਪਹੁੰਚ ਗਿਆ ਹੈ ਕਿਸਾਨ ਸਬਰ ਨਾਲ ਜਬਰ ਦਾ ਮੁਕਾਬਲਾ ਕਰਨਾ ਚੰਗੀ ਤਰ੍ਹਾਂ ਜਾਣਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਦੋਲਨ ਨੂੰ ਫੇਲ੍ਹ ਕਰਨ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਪਰੰਤੂ ਕਿਸਾਨ ਏਕਤਾ ਕਾਰਨ ਕੇਂਦਰ ਸਰਕਾਰ ਨੂੰ ਹੁਣ ਮੂੰਹ ਦੀ ਖਾਣੀ ਪਵੇਗੀ ਅਤੇ ਕਿਸਾਨ ਆਪਣਾ ਹੱਕ ਲੈ ਕੇ ਵਾਪਸ ਪਰਤਣਗੇ। ਇਸ ਮੌਕੇ ਸਰਪੰਚ ਸਤਨਾਮ ਸਿੰਘ ਬਾਦਲ, ਬਲਜਿੰਦਰ ਸਿੰਘ ਚੀਮਾਂ, ਹਰਦੇਵ ਸਿੰਘ ਚੀਮਾਂ ਆਦਿ ਹਾਜ਼ਰ ਸਨ।