ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਦੁਸਹਿਰੇ ਮੌਕੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਦੇ ਨਾਲ-ਨਾਲ ਲੋਕਾਂ ਨੇ ਦੇਸ਼ ਦੇ ਕਾਰਪੋਰਟ ਘਰਾਣਿਆਂ ਦੇ ਪੁਤਲੇ ਫੂਕੇ। ਸੂਬੇ ਦੀਆਂ ਕਿਸਾਨ ਯੂਨੀਅਨਾਂ ਦੇ ਸੱਦੇ 'ਤੇ ਪਿੰਡ ਭਾਗੋ ਰਾਈਆਂ ਵਿਖੇ ਨੌਜਵਾਨ ਸਰਪੰਚ ਸੰਤੌਖ ਸਿੰਘ ਬੱਗਾ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਦੁਸਹਿਰੇ ਨੂੰ ਵਿਰੋਧ ਦੇ ਰੂਪ ਵਿਚ ਮਨਾਉਂਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਰੱਜ ਕੇ ਪਿੱਟ-ਸਿਆਪਾ ਕੀਤਾ ਗਿਆ। ਇਸ ਸਮੇਂ ਸਰਪੰਚ ਸੰਤੋਖ ਸਿੰਘ ਬੱਗਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਵਿਰੋਧੀ ਕਾਨੂੰਨ ਪਾਸ ਕਰ ਕੇ ਸਭ ਕੁਝ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤਾ ਹੈ। ਇਸ ਨਾਲ ਦੇਸ਼ ਦਾ ਅਰਥਚਾਰਾ ਤਬਾਹ ਹੋ ਜਾਵੇਗਾ। ਇਸ ਸਮੇਂ ਨੰਬਰਦਾਰ ਸਤਨਾਮ ਸਿੰਘ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਕਾਰਪੋਰੇਟ ਘਰਾਣਿਆਂ ਦਾ ਮੁਥਾਜ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਦੇ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਛੱਡਣ ਲਈ ਮਜਬੂਰ ਕਰ ਰਿਹਾ ਹੈ ਪਰ ਪੰਜਾਬ ਦੇ ਕਿਸਾਨ ਕਦੇ ਵੀ ਇਸ ਹੰਕਾਰੀ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਸਫਲ ਨਹੀਂ ਹੋਣ ਦੇਣਗੇ। ਇਸ ਸਮੇਂ ਸਰਪੰਚ ਸੰਤੋਖ ਸਿੰਘ ਬੱਗਾ ਤੋਂ ਇਲਾਵਾ ਸਤਨਾਮ ਸਿੰਘ ਨੰਬਰਦਾਰ, ਭਜਨ ਸਿੰਘ ਨੰਬਰਦਾਰ, ਸਰੂਪ ਸਿੰਘ, ਸਤਵਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਹਰਦੇਵ ਸਿੰਘ, ਪਿ੍ਰੰਸ, ਬੋਧਰਾਜ, ਵਿੱਕੀ, ਸੋਨੂੰ, ਟੋਨੀ, ਸੇਠੀ ,ਲਖਵੀਰ ਸਿੰਘ ਲੱਖਾ, ਬਿੱਟੂ ਲਹੌਰਾ, ਚੰਦ ਰਾਮ, ਜੋਬਨਪ੍ਰਰੀਤ ਸਿੰਘ, ਰਾਜਾ ਤੇ ਹੋਰ ਨਗਰ ਵਾਸੀ ਹਾਜ਼ਰ ਸਨ।