ਲੱਖੀ/ਅਰਸ਼ਦੀਪ, ਸੁਲਤਾਨਪੁਰ ਲੋਧੀ

ਨਜ਼ਦੀਕੀ ਪਿੰਡ ਡੱਲਾ ਵਿਖੇ ਬੀਤੇ ਦਿਨੀਂ ਇਕ 14 ਸਾਲਾਂ ਲੜਕੀ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ਕਾਰਨ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਉਸ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਮਿ੍ਤਕਾ ਦੀ ਭੂਆ ਸੁਖਵਿੰਦਰ ਕੌਰ ਤੇ ਤਾਈ ਸੁਖਜੀਤ ਕੌਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਛੇਤੀ ਨਿਆਂ ਨਾ ਮਿਲਿਆ ਤਾਂ ਸੰਘਰਸ਼ ਹੋਰ ਤੇਜ਼ ਕਰਨਗੇ ਤੇ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸੜਕਾਂ 'ਤੇ ਉਤਰਣਗੇ। ਜਿਸ ਦੀ ਪੂਰੀ ਜ਼ਿੰਮੇਵਾਰੀ ਸੁਲਤਾਨਪੁਰ ਲੋਧੀ ਦੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਮਿ੍ਤਕਾ ਅਮਨਜੋਤ ਕੌਰ ਨੂੰ ਸੋਚੀ ਸਮਝੀ ਸਾਜ਼ਿਸ਼ ਤਹਿਤ ਕਥਿਤ ਤੌਰ 'ਤੇ ਕਤਲ ਕੀਤਾ ਗਿਆ ਹੈ ਤੇ ਇਸ ਨੂੰ ਹਾਦਸੇ ਦਾ ਰੂਪ ਦਿੱਤਾ ਜਾ ਰਿਹਾ ਹੈ ਜੋ ਕਿ ਸਰਾਸਰ ਗਲਤ ਹੈ। ਇਸ ਦੌਰਾਨ ਮਿ੍ਤਕਾ ਦੀ ਭੈਣ ਪ੍ਰਭਜੋਤ ਕੌਰ ਨੇ ਦੋਸ਼ ਲਗਾਇਆ ਕਿ ਵਿਆਹ ਤੋਂ ਪਹਿਲਾ ਉਸ ਦੀ ਸੌਤੇਲੀ ਮਾਂ ਉਸ 'ਤੇ ਵੀ ਬਹੁਤ ਅੱਤਿਆਚਾਰ ਕਰਦੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਪੁਲਿਸ ਨੂੰ ਕੋਈ ਸੂਚਨਾ ਦਿੱਤੀ ਤਾਂ ਤੁਹਾਡੇ ਭਰਾ ਨੂੰ ਵੀ ਜਾਨੋਂ ਮਾਰ ਦਿੱਤਾ ਜਾਵੇਗਾ। ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ।

ਧਰਨੇ ਵਾਲੀ ਥਾਂ 'ਤੇ ਡੀਐੱਸਪੀ ਸਰਵਨ ਸਿੰਘ ਬਲ ਤੇ ਐੱਸਐੱਚਓ ਸਰਬਜੀਤ ਸਿੰਘ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ ਤੇ ਮਾਮਲੇ ਦੀ ਨਿਰਪੱਖ ਜਾਂਚ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਰੀਸ਼ਦ ਕਪੂਰਥਲਾ ਦੇ ਉਪ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਬਲਾਕ ਸੰਮਤੀ ਮੈਂਬਰ ਮਨੋਜ ਕੁਮਾਰ, ਸ਼ੰਕਰ ਦਾਸ ਜੋਸ਼ੀ, ਸਰਪੰਚ ਸੁਖਚੈਨ ਸਿੰਘ, ਗੁਰਬਾਜ ਸਿੰਘ, ਗੁਰਪ੍ਰਰੀਤ ਸਿੰਘ, ਨਵਦੀਪ ਸਿੰਘ, ਨਿਸ਼ਾਨ ਸਿੰਘ, ਸੰਤੋਖ ਸਿੰਘ, ਅਨਮੋਲਦੀਪ ਸਿੰਘ, ਸਾਬਕਾ ਸਰਪੰਚ ਮਦਨ ਲਾਲ ਪਨਾ, ਬਲਵਿੰਦਰ ਕੌਰ, ਕਰਨੈਲ ਸਿੰਘ, ਪ੍ਰਰੀਤਮ ਕੌਰ, ਸਰਬਜੀਤ ਕੌਰ, ਮਦਨ ਲਾਲ, ਕਸ਼ਮੀਰ ਸਿੰਘ, ਚਰਨ ਕੌਰ, ਪਰਵਿੰਦਰ ਕੌਰ, ਸੁਖਦੇਵ ਸਿੰਘ, ਨਿਰਮਲ ਕੌਰ, ਕੁਲਵਿੰਦਰ ਕੌਰ, ਹਰਜਿੰਦਰ ਸਿੰਘ, ਬਲਦੇਵ ਕੌਰ, ਚਰਨਜੀਤ ਕੌਰ, ਅਮਨਦੀਪ, ਮਨਜੀਤ ਕੌਰ ਆਦਿ ਮੈਂਬਰ ਹਾਜ਼ਰ ਸਨ।