ਅਵਿਨਾਸ਼ ਸ਼ਰਮਾ, ਕਪੂਰਥਲਾ : ਭਾਰਤੀਆ ਆਮ ਜਨਤਾ ਪਾਰਟੀ ਵੱਲੋਂ ਪਾਰਟੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਦੀ ਅਗਵਾਈ 'ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਕਰਮਚਾਰੀਆਂ ਵੱਲੋਂ ਆਮ ਲੋਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੁੱਧ ਐੱਸਸੀ ਪੰਜਾਬ ਸਟੇਟ ਪਾਵਰਕਾਮ ਦੇ ਦਫਤਰ ਮੂਹਰੇ ਧਰਨਾ ਦਿੱਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਅਦਾਰੇ ਵੱਲੋਂ ਕਿਸੇ ਵੀ ਗਰੀਬ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕਿਸੇ ਨਾਲ ਕਿਸੇ ਸਰਕਾਰੀ ਕਰਮਚਾਰੀ ਵੱਲੋਂ ਧੱਕੇਸ਼ਾਹੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਇਸ ਦਾ ਡੱਟ ਕੇ ਵਿਰੋਧ ਕਰੇਗੀ। ਧਰਨਾਕਾਰੀਆਂ ਨੂੰ ਐਕਸੀਅਨ ਵਿਨੇ ਕੁਮਾਰ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾ ਪ੍ਰਦਰਸ਼ਨ ਖਤਮ ਕੀਤਾ ਗਿਆ। ਐਕਸੀਅਨ ਨੇ ਕਿਹਾ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਕਿਸੇ ਨਾਲ ਵੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਬਾਬਾ ਹੀਰਾ ਸਿੰਘ, ਜਥੇ. ਧੀਰਾ ਸਿੰਘ, ਸੂਬੇਦਾਰ ਪ੍ਰਗਟ ਸਿੰਘ, ਬਾਬਾ ਰਾਜ ਸਿੰਘ, ਗੁਰਪ੍ਰਰੀਤ ਸਿੰਘ, ਵਿਕਰਮਜੀਤ ਸਿੰਘ ਰਾਜਾ, ਕੈਪਟਨ ਚਰਨਜੀਤ ਸਿੰਘ, ਸੂਬੇਦਾਰ ਮੱਖਣ ਸਿੰਘ, ਸੰਤੋਖ ਸਿੰਘ, ਤੇਜਾ ਸਿੰਘ, ਕੁਲਵਿੰਦਰ ਕੌਰ, ਚਰਨਜੀਤ ਕੌਰ, ਜਰਨੈਲ ਸਿੰਘ, ਵਰਿੰਦਰ ਸਿੰਘ ਕਾਦੂਪੁਰ, ਆਰਕੇ ਖੌਸਲਾ, ਸੁਖਦੇਵ ਸਿੰਘ, ਗੁਰਨਾਮ ਸਿੰਘ, ਹੀਰਾ ਸਿੰਘ ਭਗਤਪੁਰਾ ਤੋਂ ਇਲਾਵਾ ਵੱਡੀ ਗਿਣਤੀ 'ਚ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ।