ਨੌਜਵਾਨਾਂ ਦੇ ਸਮਰਥਨ ’ਚ ਰੋਸ ਪ੍ਰਦਰਸ਼ਨ 15 ਨੂੰ ਨੌਜਵਾਨਾਂ ਦੇ ਜੰਤਰ ਮੰਤਰ ਦਿੱਲੀ ਸੰਘਰਸ਼ ਦੇ ਸਮਰਥਨ ਵਿੱਚ ਫਗਵਾੜਾ ਵਿਖੇ ਰੋਸ ਪ੍ਰਦਰਸ਼ਨ 15 ਅਕਤੂਬਰ ਨੂੰ*
Publish Date: Tue, 13 Oct 2026 06:59 PM (IST)
Updated Date: Tue, 13 Oct 2026 06:59 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫ਼ਗਵਾੜਾ : ਜੰਤਰ ਮੰਤਰ ਦਿੱਲੀ ਵਿਖੇ ਵੋਟ ਚੋਰ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਸੰਘਰਸ਼ਸ਼ੀਲ ਨੌਜਵਾਨਾਂ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਦਿੱਲੀ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਅੰਨ੍ਹੇਵਾਹ ਤਸ਼ੱਸਦ ਤੇ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਲੋਕ ਹਿਤੈਸ਼ੀ ਕਾਫ਼ਲਾ ਫ਼ਗਵਾੜਾ ਦੇ ਆਗੂਆਂ ਸੁਖਦੇਵ ਸਿੰਘ, ਕੁਲਦੀਪ ਸਿੰਘ ਕੌੜਾ, ਹੰਸ ਰਾਜ ਬੰਗੜ, ਜਸਵਿੰਦਰ ਸਿੰਘ ਤੇ ਹਰਚਰਨ ਭਾਰਤੀ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਨੌਜਵਾਨਾਂ ਦੇ ਸੰਘਰਸ਼ ਦਾ ਪੁਰਜ਼ੋਰ ਸਮਰਥਨ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਜੰਤਰ ਮੰਤਰ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਦੇਸ਼ ਭਰ ਦੇ ਨੌਜਵਾਨਾਂ ’ਤੇ ਕੀਤਾ ਜਾ ਰਿਹਾ ਅੰਨ੍ਹੇਵਾਹ ਤਸ਼ੱਸਦ ਤੇ ਗ੍ਰਿਫਤਾਰੀਆਂ ਤੁਰੰਤ ਬੰਦ ਕੀਤੀਆਂ ਜਾਣ, ਗ੍ਰਿਫਤਾਰ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਦੇ ਹੋਏ ਨੌਜਵਾਨਾਂ ਦੀ ਲੀਡਰਸ਼ਿਪ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ, ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਤੁਰੰਤ ਲਿਆ ਜਾਵੇ। ਲੋਕ ਹਿਤੈਸ਼ੀ ਕਾਫ਼ਲਾ ਫਗਵਾੜਾ ਦੇ ਆਗੂਆਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੰਤਰ ਮੰਤਰ ਦਿੱਲੀ ਵਿਖੇ ਨੌਜਵਾਨਾਂ ਦੇ ਚੱਲ ਰਹੇ ਸੰਘਰਸ਼ ਦਾ ਸਮਰਥਨ ਤੇ ਉਨ੍ਹਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਫ਼ਗਵਾੜਾ ਵਿੱਚ 15 ਅਕਤੂਬਰ ਨੂੰ 3:00 ਵਜੇ ਇਨਸਾਫ਼ ਪਸੰਦ ਲੋਕਾਂ ਵੱਲੋਂ ਨਗਰ ਨਿਗਮ ਦਫ਼ਤਰ ਫਗਵਾੜਾ ਦੇ ਨੇੜੇ ਜੀਟੀ ਰੋਡ ’ਤੇ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਫ਼ਗਵਾੜਾ ਦੀਆਂ ਇਨਸਾਫ਼ ਪਸੰਦ ਲੋਕਾਂ ਅਤੇ ਸਾਂਝੇ ਜਨਤਕ ਹਿੱਤਾਂ ਲਈ ਸੰਘਰਸ਼ਸ਼ੀਲ ਅਤੇ ਸਮਾਜਸੇਵੀ ਜਥੇਬੰਦੀਆਂ ਦੇ ਆਗੂਆਂ ਨੂੰ 15 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।