ਬਸਪਾ ਹਾਈ ਕਮਾਂਡ ਦੀ ਸਹਿਮਤੀ ਤੋਂ ਬਿਨਾਂ ਨਹੀ ਲੱਗਣਗੇ ਧਰਨੇ : ਮਾ. ਬਲਾਲੋ ਧਰਨੇ-ਪ੍ਰਦਰਸ਼ਨ ਪਾਰਟੀ ਬਸਪਾ ਹਾਈ ਕਮਾਂਡ ਦੀ ਸਹਿਮਤੀ ਤੋਂ ਬਿਨਾਂ ਨਹੀ ਲਗਾਏ ਜਾਣਗੇ : ਮਾ. ਹਰਭਜਨ ਬਲਾਲੋ
Publish Date: Sat, 26 Sep 2026 08:53 PM (IST)
Updated Date: Sat, 26 Sep 2026 08:54 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਮਾਸਟਰ ਹਰਭਜਨ ਸਿੰਘ ਬਲਾਲੋ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੋਕ ਮੁੱਦਿਆਂ ਨੂੰ ਲੈ ਕੇ ਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਬਸਪਾ ਆਗੂਆਂ ਵੱਲੋਂ ਲਗਾਏ ਜਾਣ ਵਾਲੇ ਧਰਨੇ-ਪ੍ਰਦਰਸ਼ਨ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਪ੍ਰਧਾਨ ਤੇ ਪਾਰਟੀ ਹਾਈ ਕਮਾਂਡ ਦੀ ਸਹਿਮਤੀ ਤੋਂ ਬਾਅਦ ਹੀ ਲਗਾਏ ਜਾਣਗੇ। ਮਾ. ਹਰਭਜਨ ਸਿੰਘ ਬਲਾਲੋ ਨੇ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਹਲਕਾ ਫਗਵਾੜਾ ਦੀ ਟੀਮ ਤੇ ਪਾਰਟੀ ਹਾਈ ਕਮਾਂਡ ਦੀ ਆਗਿਆ ਤੋਂ ਬਿਨਾਂ ਲਗਾਏ ਜਾਣ ਵਾਲੇ ਕਿਸੇ ਵੀ ਧਰਨੇ-ਪ੍ਰਦਰਸ਼ਨ ਵਿੱਚ ਹਲਕੇ ਦੀ ਲੀਡਰਸ਼ਿਪ ਨਾ ਤਾਂ ਅਗਵਾਈ ਕਰੇਗੀ ਤੇ ਨਾ ਹੀ ਅਜਿਹੇ ਧਰਨੇ ਦਾ ਸਮਰਥਨ ਕਰੇਗੀ। ਮਾਸਟਰ ਬਲਾਲੋ ਨੇ ਬਸਪਾ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਭਗਵੰਤ ਮਾਨ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਵੱਧ ਤੋਂ ਵੱਧ ਲੋਕਾਂ ਨੂੰ ਬਸਪਾ ਨਾਲ ਜੋੜਨ ਤੇ ਪਾਰਟੀ ਦੀਆਂ ਨੀਤੀਆਂ ਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨ ਕਰਨ। ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਬਸਪਾ ਦੇ ਬਾਣੀ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ 9 ਅਕਤੂਬਰ ਨੂੰ ਆਦਮਪੁਰ ਵਿਖੇ ਕੀਤੀ ਜਾ ਰਹੀ ਬਸਪਾ ਦੀ ‘ਸਰਕਾਰ ਬਣਾਓ’ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਲਈ ਹਰ ਵਰਗ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇ।