ਡਿੱਗੇ ਪੁਲ਼ ਨੇੜੇ ਨਿਰਮਾਣ ਨੂੰ ਲੈ ਕੇ ਲੋਕਾਂ ’ਚ ਰੋਸ, ਸੰਘਰਸ਼ ਦੀ ਚੇਤਾਵਨੀ ਡਿੰਗੇ ਪੁੱਲ ਨੇੜੇ ਨਿਰਮਾਣ ਨੂੰ ਲੈ ਕੇ ਲੋਕਾਂ ’ਚ ਰੋਸ, ਸੰਘਰਸ਼ ਦੀ ਚੇਤਾਵਨੀ
Publish Date: Sun, 04 Oct 2026 08:35 PM (IST)
Updated Date: Mon, 05 Oct 2026 04:08 AM (IST)
ਬਰਸਾਤੀ ਪਾਣੀ ਦੀ ਨਿਕਾਸੀ ਰੁਕੀ ਤਾਂ ਕਈ ਪਿੰਡਾਂ ’ਚ ਬਣ ਸਕਦੀ ਸਮੱਸਿਆ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਡਿੰਗੇ ਪੁੱਲ ਨੇੜੇ ਚੱਲ ਰਹੇ ਨਿਰਮਾਣ ਕਾਰਜ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਨਿਰਮਾਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਜਾਂ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੁਕਾਵਟ ਪਈ ਤਾਂ ਆਉਣ ਵਾਲੇ ਸਮੇਂ ਵਿੱਚ ਕਈ ਪਿੰਡਾਂ ਲਈ ਮੁਸ਼ਕਲ ਪੈਦਾ ਹੋ ਸਕਦੀ ਹੈ। ਪਿੰਡ ਦੇ ਸਰਪੰਚ ਪ੍ਰੀਤਜੰਗ ਸਿੰਘ ਨੇ ਕਿਹਾ ਕਿ ਡਿੰਗੇ ਪੁੱਲ ਨੇੜੇ ਹੋ ਰਹੇ ਨਿਰਮਾਣ ਨੂੰ ਲੈ ਕੇ ਲੋਕ ਚਿੰਤਤ ਹਨ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਪ੍ਰਭਾਵਿਤ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੌਕੇ ਦੀ ਤਕਨੀਕੀ ਜਾਂਚ ਕਰਵਾਈ ਜਾਵੇ ਅਤੇ ਲੋਕਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ ਜਾਣ। ਨਿਰਮਲ ਸਿੰਘ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਪਿੰਡ ਦਾ ਨਹੀਂ, ਸਗੋਂ ਕਈ ਪਿੰਡਾਂ ਨਾਲ ਜੁੜਿਆ ਹੋਇਆ ਹੈ ਜੇਕਰ ਭਾਰੀ ਬਰਸਾਤ ਦੌਰਾਨ ਪਾਣੀ ਦੇ ਵਹਾਅ ਵਿੱਚ ਰੁਕਾਵਟ ਆਈ ਤਾਂ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਮੌਕੇ ਦਾ ਨਿਰੀਖਣ ਕਰਕੇ ਸਥਿਤੀ ਸਪੱਸ਼ਟ ਕਰਨ ਦੀ ਅਪੀਲ ਕੀਤੀ। ਇਲਾਕਾ ਵਾਸੀਆਂ ਨੇ ਕਿਹਾ ਕਿ ਬਰਸਾਤ ਦੇ ਸਮੇਂ ਇਸ ਖੇਤਰ ਵਿੱਚ ਪਾਣੀ ਦੀ ਨਿਕਾਸੀ ਲਈ ਕੁਦਰਤੀ ਵਹਾਅ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਮੰਗ ਕੀਤੀ ਕਿ ਨਿਰਮਾਣ ਕਾਰਜ ਦੀ ਪੂਰੀ ਜਾਂਚ ਕਰਵਾਈ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪਾਣੀ ਦੀ ਨਿਕਾਸੀ ਵਿੱਚ ਕੋਈ ਰੁਕਾਵਟ ਨਾ ਆਵੇ। ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਅਤੇ ਪਾਣੀ ਦੀ ਨਿਕਾਸੀ ਬਾਰੇ ਸਥਿਤੀ ਸਪੱਸ਼ਟ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਨਿਰਮਲ ਸਿੰਘ, ਬਲਕਾਰ ਸਿੰਘ, ਦਿਲਬਾਗ ਸਿੰਘ, ਹਰਭਜਨ ਸਿੰਘ, ਮਲਕੀਤ ਸਿੰਘ, ਪਿਆਰਾ ਸਿੰਘ, ਸੂਬਾ ਸਿੰਘ, ਸਾਧੂ ਸਿੰਘ, ਅਮਰਜੀਤ ਸਿੰਘ, ਜੰਗ ਪ੍ਰਤਾਪ ਸਿੰਘ, ਗੁੱਜਰ ਸਿੰਘ, ਨਰਿੰਜਣ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ, ਸਰਪੰਚ ਪ੍ਰੀਤ ਜੰਗ ਸਿੰਘ, ਬਖਸ਼ਿਸ ਸਿੰਘ, ਪਰਮਜੀਤ ਸਿੰਘ, ਮਲਕੀਤ ਸਿੰਘ, ਬਲਕਾਰ ਸਿੰਘ, ਹੈਰੀ, ਸੁਭਾਸ਼ ਆਦਿ ਮੌਜੂਦ ਸਨ ।