ਲੋਕ ਹਿਤੈਸ਼ੀ ਕਾਫ਼ਲਾ ਮਨਾਏਗਾ ਦੇਸ਼ ਭਗਤਾਂ ਦਾ ਸ਼ਹੀਦੀ ਦਿਹਾੜਾ
ਲੋਕ ਹਿਤੈਸ਼ੀ ਕਾਫ਼ਲਾ ਫ਼ਗਵਾੜਾ ਵਲੋਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ*
Publish Date: Wed, 11 Mar 2026 07:29 PM (IST)
Updated Date: Wed, 11 Mar 2026 07:30 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਲੋਕ ਹਿਤੈਸ਼ੀ ਕਾਫ਼ਲਾ ਫਗਵਾੜਾ ਵੱਲੋਂ ਰੈਸਟ ਹਾਊਸ ਫਗਵਾੜਾ ਵਿਖੇ ਵਿਚਾਰ-ਵਟਾਂਦਰਾ ਕਰਨ ਉਪਰੰਤ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਦਿਨ ਸੋਮਵਾਰ ਨੂੰ ਠੀਕ 3:45 ਵਜੇ ਟਾਊਨ ਹਾਲ ਫ਼ਗਵਾੜਾ ਦੇ ਪਾਰਕ ਵਿਚ ਇਕੱਠੇ ਹੋ ਕੇ ਮਨਾਉਣ ਦਾ ਫੈਸਲਾ ਕੀਤਾ ਗਿਆ। ਲੋਕ ਹਿਤੈਸ਼ੀ ਕਾਫ਼ਲਾ ਦੇ ਆਗੂਆਂ ਵੱਲੋਂ ਇਲਾਕੇ ਦੇ ਸਭ ਸੂਝਵਾਨ ਲੋਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਪ੍ਰਣ ਲੈਣ ਲਈ ਤੇ ਸ਼ਹੀਦਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਸਮੇਂ ਸਿਰ ਸਮਾਗਮ ਵਿਚ ਆਉਣ ਦੀ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ। ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ ਕਰਨ ਤੇ ਸਮਾਗਮ ਵਿਚ ਸਮਾਜ ਸੇਵੀ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕਰਨ ਦੇ ਮੌਕੇ ਤੇ ਲੋਕ ਹਿਤੈਸ਼ੀ ਕਾਫ਼ਲਾ ਫਗਵਾੜਾ ਦੇ ਸੁਖਦੇਵ ਸਿੰਘ, ਜਸਵਿੰਦਰ ਸਿੰਘ ਫਗਵਾੜਾ, ਹਰਚਰਨ ਭਾਰਤੀ, ਫਗਵਾੜਾ ਦੇ ਨਾਮਵਰ ਲੇਖਕ ਰਵਿੰਦਰ ਸਿੰਘ ਚੋਟ, ਕੁਲਦੀਪ ਸਿੰਘ ਕੌੜਾ ਆਦਿ ਸਾਥੀ ਸ਼ਾਮਲ ਹੋਏ। ਇਹ ਜਾਣਕਾਰੀ ਕਾਫਲੇ ਦੇ ਆਗੂ ਸੁਖਦੇਵ ਸਿੰਘ ਨੇ ਲਿਖਤੀ ਰੂਪ ਵਿਚ ਪ੍ਰੈੱਸ ਨੂੰ ਜਾਰੀ ਕੀਤੀ।