ਦੀਪਕ, ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ 'ਚ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਕੋਈ ਵੀ ਹਲਕੇ ਦਾ ਪਰਿਵਾਰ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਸੀਨੀਅਰ ਆਗੂ ਤੇ ਕੌਂਸਲਰ ਮਨੋਜ ਅਰੋੜਾ ਹੈਪੀ ਨੇ ਵਾਰਡ ਨੰਬਰ 12 ਵਿਖੇ 180 ਲਾਭਪਾਤਰੀਆਂ ਨੂੰ ਸਸਤੀ ਕਣਕ ਵੰਡਦੇ ਸਮੇਂ ਕੀਤਾ । ਮਨੋਜ ਅਰੋੜਾ ਨੇ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਆਟਾ ਦਾਲ ਸਕੀਮ ਦੇ ਤਹਿਤ ਵਾਰਡ ਨੰਬਰ 12 ਵਿਖੇ 180 ਵੱਡੀ ਗਿਣਤੀ ਵਿਚ ਕਾਰਡ ਧਾਰਕਾਂ ਨੂੰ ਕਣਕ ਵੰਡੀ ਗਈ ।

ਉਨਾਂ੍ਹ ਦੱਸਿਆ ਕਿ ਸ਼ਹਿਰ ਦੇ ਅੰਦਰ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਰਹਿਨੁਮਾਈ ਹੇਠ ਲੋੜਵੰਦ ਪਰਿਵਾਰਾਂ ਤੇ ਪਿੰਡ ਵਾਸੀਆਂ ਨੂੰ ਹਰ ਤਰਾਂ੍ਹ ਦੀ ਸਹੂਲਤ ਜੋ ਸਰਕਾਰ ਵੱਲੋਂ ਮਿਲਣੀ ਚਾਹੀਦੀ ਹੈ ਉਹ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਕਿਸੇ ਨਾਲ ਵੀ ਕੋਈ ਮਤਭੇਦ ਨਹੀਂ ਕੀਤਾ ਜਾ ਰਿਹਾ । ਉਨਾਂ੍ਹ ਨੇ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਸ਼ਾਸਣਕਾਲ ਵਿੱਚ ਜਨਤਾ ਹਿੱਤ ਵਿੱਚ ਬਹੁਤ ਕੰਮ ਹੋ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਕਾਰਜ ਜਾਰੀ ਰਹੇਗਾ। ਉਨਾਂ੍ਹ ਨੇ ਕਿਹਾ ਕਿ ਵਾਰਡ ਦੇ ਵਿਕਾਸ ਲਈ ਉਹ ਚੌਵ੍ਹੀ ਘੰਟੇ ਲੋਕਾਂ ਦੇ ਵਿੱਚ ਹਾਜ਼ਰ ਹਨ ਅਤੇ ਰਹਿਣਗੇ । ਉਨਾਂ੍ਹ ਨੇ ਕਿਹਾ ਕਿ ਮੈਂ ਨੇਤਾ ਨਹੀਂ ਜਨਤਾ ਦਾ ਸੇਵਾਦਾਰ ਹਾਂ । ਹਰ ਵਾਰਡ ਵਾਸੀ ਦੀ ਮਦਦ ਕਰਨਾ ਉਹ ਆਪਣਾ ਫ਼ਰਜ਼ ਸਮਝਦੇ ਹਨ । ਉਨਾਂ੍ਹ ਨੇ ਕਿਹਾ ਕਿ ਵਾਰਡ ਦਾ ਸਰਬਪੱਖੀ ਵਿਕਾਸ ਉਨਾਂ੍ਹ ਦੀ ਪਹਿਲ ਹੈ,ਇਸ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ । ਵਾਰਡ ਦੇ ਲੋਕ ਆਪਣੀ ਕਿਸੇ ਵੀ ਸਮੱਸਿਆ ਨੂੰ ਲੈ ਕੇ ਉਨਾਂ੍ਹ ਨੂੰ ਮਿਲ ਸਕਦੇ ਹਨ, ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਦੀਪਕ ਸਲਵਾਨ ਹਾਜ਼ਰ ਸਨ।