ਪੰਜਾਬ ਤੇ ਕੇਂਦਰ ਸਰਕਾਰ ਸਖ਼ਤ ਕਾਰਵਾਈ ਕਰੇ : ਢੰਡਾ ਪੰਜਾਬ ਅਤੇ ਕੇਂਦਰ ਸਰਕਾਰ ਅਪਰਾਧੀਆਂ ਖ਼ਿਲਾਫ਼ ਕਰੇ ਸਖ਼ਤ ਕਾਰਵਾਈ: ਅਮਰਦੀਪ ਢੰਡਾ
Publish Date: Fri, 16 Oct 2026 06:43 PM (IST)
Updated Date: Fri, 16 Oct 2026 06:45 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਬੀਤੇ ਦਿਨੀਂ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਦੇ ਵਿਰੋਧ ਵਿੱਚ ਦਿੱਤੀ ਗਈ ਬੰਦ ਦੀ ਕਾਲ ਨੂੰ ਫਗਵਾੜਾ ਸ਼ਹਿਰ ਦੇ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਇਸ ਦੌਰਾਨ ਯੁਵਾ ਵਿਕਾਸ ਮੋਰਚਾ ਫਗਵਾੜਾ ਤੇ ਸ਼ਹਿਰ ਦੇ ਹੋਰ ਜ਼ਿੰਮੇਵਾਰ ਨਾਗਰਿਕਾਂ ਵੱਲੋਂ ਕਤਲ ਕਾਂਡ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਦੇ ਨਾਮ ਮੰਗ ਪੱਤਰ ਟ੍ਰੈਫਿਕ ਪੁਲਿਸ ਇੰਚਾਰਜ ਅਮਨ ਸ਼ਰਮਾ ਨੂੰ ਸੌਂਪਿਆ ਗਿਆ। ਇਸ ਮੌਕੇ ਪਿੰਡ ਚਹੇੜੂ ਦੇ ਮੈਂਬਰ ਪੰਚਾਇਤ ਅਮਰਦੀਪ ਢੰਡਾ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਸਮਾਜ ਵਿੱਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ ਤੇ ਅਪਰਾਧੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਅਮਰਦੀਪ ਢੰਡਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਦਾ ਪੂਰਨ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਅਪਰਾਧ ਨੂੰ ਖ਼ਤਮ ਕਰਨ ਲਈ ਸਰਕਾਰ, ਪੁਲਿਸ ਅਤੇ ਆਮ ਲੋਕਾਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਲੋਕਾਂ ਦਾ ਕਾਨੂੰਨ ਵਿਵਸਥਾ ਵਿੱਚ ਭਰੋਸਾ ਬਣਿਆ ਰਹੇ ਤੇ ਅਪਰਾਧ ਕਰਨ ਵਾਲਿਆਂ ਨੂੰ ਕਾਨੂੰਨ ਦਾ ਡਰ ਹੋਵੇ।