ਕਾਲਾ ਸੰਘਿਆਂ ’ਚ ਰਿਹਾ ਪੂਰਨ ਬੰਦ
ਪੰਜਾਬ ਬੰਦ ਦੇ ਸੱਦੇ ਨੂੰ ਕਾਲਾ ਸੰਘਿਆਂ ਵਿਖੇ ਮਿਲਿਆ ਭਰਵਾਂ ਹੁੰਗਾਰਾ
Publish Date: Fri, 21 Aug 2026 09:34 PM (IST)
Updated Date: Fri, 21 Aug 2026 09:36 PM (IST)
ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆਂ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 15 ਅਗਸਤ ਨੂੰ ਰਾਜਪਾਲ ਦੀ ਰਿਹਾਇਸ਼ ਵੱਲ ਮਾਰਚ ਦੌਰਾਨ ਚੰਡੀਗੜ੍ਹ-ਮੋਹਾਲੀ ਹੱਦ ਤੇ ਮੁਜ਼ਾਹਕਾਰੀਆ ਤੇ ਕੀਤੀ ਗਈ ਪੁਲਿਸ ਕਾਰਵਾਈ ਦੇ ਵਿਰੋਧ ਚ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ 21 ਅਗਸਤ ਸ਼ੁੱਕਰਵਾਰ ਨੂੰ ਮੈਡੀਕਲ ਸੇਵਾਵਾਂ ਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਆਗੂਆਂ ਵੱਲੋਂ ਲੋਕਾਂ ਨੂੰ ਸਾਰੇ ਬਾਜ਼ਾਰਾਂ, ਕਾਰੋਬਾਰੀ ਅਦਾਰਿਆਂ, ਸਕੂਲ-ਕਾਲਜਾ, ਸੜਕੀ ਤੇ ਰੇਲ ਆਵਜਾਈ ਬੰਦ ਰੱਖਣ ਦੀ ਕੀਤੀ ਅਪੀਲ ’ਤੇ ਕਪੂਰਥਲਾ ਦੇ ਕਸਬਾ ਕਾਲਾ ਸੰਘਿਆਂ ਵਿਖੇ ਮੁਕੰਮਲ ਤੌਰ ’ਤੇ ਬੰਦ ਰਿਹਾ। ਇਸ ਮੌਕੇ ਸਿੱਖ ਸੰਸਥਾਵਾਂ ਨਾਲ਼ ਜੁੜੇ ਆਗੂਆਂ ਨੇ ਗੱਲਬਾਤ ਕਰਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਸੰਵਿਧਾਨ ਅਨੁਸਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਗੈਰਸੰਵਿਧਾਨਕ ਤਰੀਕੇ ਨਾਲ਼ ਜੇਲਾਂ ਵਿੱਚ ਰੱਖਣਾ ਮੰਦਭਾਗਾ ਤੇ ਗੈ਼ਰਮਨੁੱਖੀ ਵਰਤਾਰਾ ਹੈ। ਇਸ ਮੌਕੇ ਭਾਈ ਸੰਤੋਖ ਸਿੰਘ, ਮੁਖਤਿਆਰ ਸਿੰਘ ਖਾ਼ਾਲਸਾ, ਸਰਬਜੀਤ ਸਿੰਘ, ਕਸ਼ਮੀਰ ਸਿੰਘ ਸੋਢੀ, ਗੁਰਮੁਖ ਸਿੰਘ ਸੋਢੀ, ਪਵਿੱਤਰ ਸਿੰਘ ਪਿੱਤਾ ਪੰਚ, ਹੈਪੀ, ਮਨੀ ਬਾਬਾ, ਰਣਜੀਤ ਸਿੰਘ ਜੀਤਾ, ਜਗਮੋਹਨ ਸਿੰਘ ਖਾਲਸਾ, ਸੰਦੀਪ ਸਿੰਘ ਭੋਲਾ ਅਤੇ ਭਿੰਦਾ ਸੰਘਾ ਹਾਜ਼ਰ ਸਨ।