ਖਾਲਸਾ ਕਾਲਜ ’ਚ ਮਨਾਇਆ ਗਿਆ ਪੰਜਾਬ ਦਿਵਸ ਖਾਲਸਾ ਕਾਲਜ ਵਿਖੇ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਮਨਾਇਆ ਗਿਆ ਪੰਜਾਬ ਦਿਵਸ
Publish Date: Mon, 02 Nov 2026 08:45 PM (IST)
Updated Date: Mon, 02 Nov 2026 08:47 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਪੰਜਾਬੀ ਵਿਭਾਗ ਤੇ ਕਾਲਜ ਦੀ ਸੱਭਿਆਚਾਰਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਦਿਵਸ ਦੇ ਸਬੰਧ ਵਿੱਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਦੇ ਅਮੀਰ ਵਿਰਸੇ ਸੱਭਿਆਚਾਰ ਤੇ ਮਾਂ ਬੋਲੀ ਪੰਜਾਬੀ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਗੀਤ ਵਿਭਾਗ ਦੇ ਪ੍ਰੋ. ਅਰਸ਼ਪ੍ਰੀਤ ਕੌਰ ਨੇ ਪੰਜਾਬ ਦੇ ਪੁਨਰਗਠਨ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਪੁਨਰਗਠਨ ਵਿਸ਼ੇ ’ਤੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਭਾਸ਼ਾ ਸਮੁੱਚੇ ਪੰਜਾਬੀਆਂ ਦੀ ਸਾਂਝੀ ਏਕਤਾ ਤੇ ਪ੍ਰੇਮ ਦੀ ਪ੍ਰਤੀਕ ਹੈ। ਸਾਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਤੇ ਆਉਣ ਵਾਲੀਆਂ ਪੀੜੀਆਂ ਤੱਕ ਪਹੁੰਚਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਪ੍ਰੋਗਰਾਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਕਾਲਜ ਦੇ ਵਿਹੜੇ ਵਿੱਚ ਖੂਬਸੂਰਤ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਵਿਦਿਆਰਥਣਾਂ ਦੀ ਪੇਸ਼ਕਾਰੀ ਨੇ ਸਮਾਗਮ ਨੂੰ ਹੋਰ ਵੀ ਦਿਲਚਸਪ ਤੇ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ ਕਾਲਜ ਦੇ ਡਾਇਰੈਕਟਰ ਇੰਜੀ. ਨਿਮਰਤਾ ਕੌਰ, ਇੰਜ. ਹਰਨਿਆਮਤ ਕੌਰ ਤੇ ਪ੍ਰਬੰਧਕ ਕਮੇਟੀ ਦੇ ਸਕੱਤਰ ਤੇ ਐੱਸਜੀਪੀਸੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਪੰਜਾਬ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਪ੍ਰੋਗਰਾਮ ਦੌਰਾਨ ਮੰਚ ਦਾ ਸੰਚਾਲਨ ਪ੍ਰੋ. ਅਰਸ਼ਪ੍ਰੀਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪੰਜਾਬੀ ਅਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ. ਰਾਜਦੀਪ ਕੌਰ ਜੋਸਨ, ਕਾਮਰਸ ਵਿਭਾਗ ਦੇ ਮੁਖੀ ਡਾ. ਮਨੀ ਛਾਬੜਾ, ਪ੍ਰੋ. ਸਰਬਜੀਤ ਕੌਰ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਜਸਵੀਰ ਕੌਰ, ਪ੍ਰੋ. ਸ਼ਿਲਪਾ, ਪ੍ਰੋ. ਅਮਨਪ੍ਰੀਤ ਕੌਰ, ਮੈਡਮ ਰਾਜਕੁਮਾਰੀ, ਸ਼ਰਨਜੀਤ ਕੌਰ ਤੇ ਰਾਮਵੀਰ ਸਿੰਘ ਸ਼ਾਮਲ ਰਹੇ।