ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਪੰਜਾਬ ਡੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਪੰਜਾਬ ਡੇ ਉਤਸ਼ਾਹ ਨਾਲ ਮਨਾਇਆ
Publish Date: Tue, 03 Nov 2026 06:31 PM (IST)
Updated Date: Tue, 03 Nov 2026 06:32 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਡਾਇਰੈਕਟਰ ਹਰਨਿਆਮਤ ਕੌਰ ਦੀ ਅਗਵਾਈ ਹੇਠ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਵਿਰਸੇ ਦੀ ਮਹੱਤਤਾ ਨੂੰ ਦਰਸਾਉਂਦਿਆਂ ਪੰਜਾਬ ਡੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਕਿੰਡਰਗਾਰਟਨ ਵਿੰਗ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਤੇ ਵਰਣਮਾਲਾ ਨਾਲ ਜਾਣੂ ਕਰਵਾਇਆ ਗਿਆ। ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਪੰਜਾਬੀ ਵਿਆਕਰਨ ਦੀਆਂ ਮੁੱਢਲੀਆਂ ਗੱਲਾਂ ਸਿੱਖੀਆਂ, ਜਦਕਿ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ, ਸੱਭਿਆਚਾਰ ਤੇ ਵਿਰਸੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਲੋਕ ਨਾਚ, ਲੋਕ ਖੇਡਾਂ ਤੇ ਪੰਜਾਬੀ ਲੋਕ ਜੀਵਨ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਣੀ ਮਾਂ-ਬੋਲੀ ਪੰਜਾਬੀ ਪ੍ਰਤੀ ਪਿਆਰ, ਸਤਿਕਾਰ ਦੀ ਭਾਵਨਾ ਪੈਦਾ ਕਰਨਾ ਤੇ ਉਨ੍ਹਾਂ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਸੀ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸਾਸ਼ਕ ਇੰਜ. ਨਿਮਰਤਾ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।