
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਦਲ ਸਰਕਾਰ ਸਮੇਂ ਹੀ ਪੰਜਾਬ ਦਾ ਵਿਕਾਸ ਹੋਇਆ-ਲਵਲੀ ਵਾਲ਼ੀਆ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਸੂਬੇ ਅੰਦਰ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਣੇਗੀ ਕਿਉਂਕਿ ਕਾਂਗਰਸ ਕਈ ਧੜਿਆਂ ਵਿਚ ਵੰਡੀ ਜਾ ਚੁੱਕੀ ਹੈ ਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਕਿਉਂਕਿ ਆਏ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਵਾਰਦਾਤਾਂ ਕਰਕੇ ਸੂਬੇ ਦੇ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਲੁੱਟਾਂ-ਖੋਹਾਂ ਤਾਂ ਕਿ ਸਰਕਾਰ ਦੀ ਮਰਜ਼ੀ ਤੋਂ ਬਗੈਰ ਸੂਬੇ ਅੰਦਰ ਪੱਤਾ ਨਹੀਂ ਹਿੱਲ ਸਕਦਾ, ਇਸ ਕਰਕੇ ਆਏ ਦਿਨ ਹੋਣ ਵਾਲੀਆਂ ਅਪਰਾਧਿਕ ਵਾਰਦਾਤਾਂ ਨੂੰ ਲੈ ਕੇ ਕਥਿਤ ਤੌਰ ’ਤੇ ਸਰਕਾਰ ਜ਼ਿੰਮੇਵਾਰ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਨੌਂ ਸਾਲਾਂ ਤੋਂ ਕਾਂਗਰਸ ਤੇ ਆਪ ਸਰਕਾਰ ਦੌਰਾਨ ਪੰਜਾਬ ਹਰ ਫਰੰਟ ’ਤੇ ਪੱਛੜ ਕੇ ਰਹਿ ਗਿਆ ਹੈ। ਭਗਵੰਤ ਮਾਨ ਸਰਕਾਰ ਸਿਰਫ਼ ਕਾਗਜ਼ਾਂ ਵਿੱਚ ਹੀ ਵਿਕਾਸ ਦੀਆਂ ਲਕੀਰਾਂ ਕੱਢ ਰਹੀ ਹੈ ਜਦੋਂਕਿ ਆਮ ਆਦਮੀ ਨੂੰ ਕੋਈ ਸਹੂਲਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠੇ ਸਬਜ਼ਬਾਗ ਵਿਖਾ ਕੇ ਚੋਣਾਂ ਜਿੱਤੀਆਂ ਸਨ ਤੇ ਕੋਈ ਵੀ ਪੰਜਾਬ ਦੇ ਭਲੇ ਦਾ ਕੰਮ ਨਹੀਂ ਕੀਤਾ ਤੇ ਜੋ ਵੀ ਵਿਕਾਸ ਦਾ ਕੰਮ ਹੋਇਆ ਹੈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਦਾ ਹੀ ਹੋਇਆ ਹੈ।