ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੀ ਮੰਤਰੀ ਨਾਲ ਮੀਟਿੰਗ 3 ਨੂੰ : ਸੈਣੀ ਪੰਜਾਬ ਦਿਿਵਆਂਗ ਐਕਸ਼ਨ ਕਮੇਟੀ ਦੀ ਤਿੰਨ ਸਿਤੰਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ - ਸੈਣੀ
Publish Date: Thu, 27 Aug 2026 08:08 PM (IST)
Updated Date: Thu, 27 Aug 2026 08:10 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਅੰਗਹੀਣ, ਵਿਧਵਾ, ਬੁਢਾਪਾ ਪੈਨਸ਼ਨਾਂ 2500/ ਰੁਪਏ ਮਹੀਨਾ ਕਰਨ ਦੀ ਗਰੰਟੀ ਦਿੱਤੀ ਗਈ ਸੀ ਪਰ ਸਰਕਾਰ ਵੱਲੋਂ ਸਾਰੀਆਂ ਗਰੰਟੀਆ ਪੂਰੀਆਂ ਕਰਨ ਦਾ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਸਮੇਤ ਸਾਰੇ ਕੈਬਨਿਟ ਮੰਤਰੀ ਤੇ ਬੁਲਾਰੇ ਮੀਡੀਆ ਵਿੱਚ ਝੂਠ ਦਾ ਸਹਾਰਾ ਲੈ ਰਹੇ ਹਨ ਜਦਕਿ ਹਕੀਕਤ ਇਹ ਹੈ ਕਿ ਨਾ ਹੀ 2500/ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਗਰੰਟੀ ਪੂਰੀ ਕੀਤੀ, ਨਾ ਹੀ ਸਰਕਾਰੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਕਿਸਾਨਾਂ ਨੂੰ ਫਸਲਾਂ ’ਤੇ ਐੱਮਐੱਸਪੀ ਲਾਗੂ ਕੀਤਾ ਪਰ ਜਿਵੇਂ ਹੀ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਵੇਂ ਹੀ ਉਪਰੋਕਤ ਵਰਗ ਵੱਡੀ ਗਿਣਤੀ ਵਿੱਚ ਸੜਕਾਂ ’ਤੇ ਅੰਦੋਲਨ ਕਰਦੇ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਇੱਕ ਪਾਸੇ ਸਾਰਾ ਭਾਰਤ 15 ਅਗਸਤ ਨੂੰ ਅਜ਼ਾਦੀ ਦਿਵਸ ਮਨਾ ਰਿਹਾ ਸੀ ਉੱਧਰ ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਦੇ ਧੂਰੀ ਦਫ਼ਤਰ ਅੱਗੇ ਦਿਵਿਆਂਗ ਸਾਂਝਾ ਮੋਰਚਾ ਲਗਾਤਾਰ ਮੋਰਚਾ ਲਗਾਉਣ ਤੋਂ ਇਲਾਵਾ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਬਿਆਸ ਪੁਲ ’ਤੇ ਗੁਪਤ ਤਰੀਕੇ ਨਾਲ 15 ਅਗਸਤ ਨੂੰ ਕਾਲੀਆਂ ਝੰਡੀਆਂ ਨਾਲ ਧਰਨਾ ਪ੍ਰਦਰਸ਼ਨ ਕਰਨ ਪਹੁੰਚੇ। ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਿੰਨ ਘੰਟਿਆਂ ਦੀ ਲੰਬੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਹਿਬ ਦੀ ਅਗਵਾਈ ਹੇਠ ਐਕਸ਼ਨ ਕਮੇਟੀ ਨੂੰ ਵਿਸ਼ਵਾਸ ਵਿੱਚ ਲੈਂਦਿਆਂ 3 ਸਤੰਬਰ ਨੂੰ ਗੌਰਮਿੰਟ ਆਫ ਮਨਿਸਟਰ ਨਾਲ ਮੀਟਿੰਗ ਲਈਪੰਜਾਬ ਭਵਨ ਚੰਡੀਗੜ੍ਹ ਵਿਖੇ ਲਿਖ਼ਤੀ ਪੱਤਰ ਜਾਰੀ ਕੀਤਾ ਗਿਆ। ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦੱਸਿਆ ਕਿ 3 ਸਤੰਬਰ ਦੀ ਮੀਟਿੰਗ ਵਿੱਚ 2500/ ਰੁਪਏ ਪੈਨਸ਼ਨ ਦੀ ਗਰੰਟੀ, ਨੌਕਰੀਆਂ ਦਾ ਖ਼ਾਲੀ ਬੈਕਲਾਗ ਸਿੱਧੀ ਭਰਤੀ ਤੋਂ ਇਲਾਵਾ ਪੈਰਾਂ ਉਲੰਪਿਕ ਮੈਡਲ ਜੇਤੂ ਖਿਡਾਰੀਆਂ ਨੂੰ ਵੀ ਬਣਦਾ ਮਾਨ-ਸਨਮਾਨ ਦੇਣ ਦੇ ਅਹਿਮ ਮੁਦਿਆਂ ’ਤੇ ਗੱਲਬਾਤ ਹੋਵੇਗੀ। ਸੈਣੀ ਨੇ ਸਪੱਸ਼ਟ ਦੱਸਿਆ ਕਿ ਜੇਕਰ 3 ਸਤੰਬਰ ਨੂੰ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਗਿਆਰਾਂ ਮੈਂਬਰੀ ਵਫ਼ਦ ਦੀ ਮੀਟਿੰਗ ਸਬੰਧੀ ਕੋਈ ਸਿੱਟਾ ਨਹੀਂ ਨਿਕਲਿਆ ਤਾਂ ਅਗਲੇ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਸਰਕਾਰ ਤਿਆਰ ਰਹੇ ਕਿਉਂਕਿ ਵਿਸ਼ੇਸ਼ ਵਰਗ ਦਿਵਿਆਂਗਾਂ ’ਤੇ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਕੋਈ ਖ਼ਾਸ ਤਵੱਜੋ ਨਹੀਂ ਦਿੱਤੀ ਹੈ।