ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਨੇ ਦਿੱਤਾ ਮੰਗ ਪੱਤਰ
ਪੰਜਾਬ ਦਿਿਵਆਂਗ ਐਕਸ਼ਨ ਕਮੇਟੀ ਨੇ ‘ਆਪ’ ਪਾਰਟੀ ਦੇ ਹਲਕਾ ਇੰਚਾਰਜ ਹਰਜੀ ਮਾਨ ਨੂੰ ਦਿੱਤਾ ਮੰਗ ਪੱਤਰ
Publish Date: Mon, 20 Apr 2026 08:10 PM (IST)
Updated Date: Mon, 20 Apr 2026 08:12 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਲਖਬੀਰ ਸਿੰਘ ਸੈਣੀ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਹਲਕੇ ਦੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਤੇ ਹਰਜੀ ਮਾਨ ਤੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਕਰਵਾਈ ਜਾਵੇ। ਲਖਬੀਰ ਸਿੰਘ ਸੈਣੀ ਨੇ ਦੱਸਿਆ ਕਿ ਦਿਵਿਆਂਗ ਵਰਗ ਦੀ ਸੂਬਾ ਪੱਧਰੀ ਮੰਗਾਂ ਸਬੰਧੀ ਵਿਸ਼ੇਸ਼ ਤੌਰ ’ਤੇ ਅਵਾਜ਼ ਬੁਲੰਦ ਕਰਨ ਲਈ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਉਨ੍ਹਾਂ ਦੀ ਅਗਵਾਈ ਹੇਠ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮੌਜੂਦਾ ਸਰਕਾਰ ਦੇ ਕੈਬਨਿਟ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਪਰ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ। ਇਸ ਲਈ ਉਹ ਦਿਵਿਆਂਗ ਐਕਸ਼ਨ ਕਮੇਟੀ ਦੇ 11 ਮੈਂਬਰੀ ਵਫ਼ਦ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਵਾਉਣ ਦੀ ਮੰਗ ਕਰਦੇ ਹਨ, ਜਿਸ ਦੇ ਲਈ ਅੱਜ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਤਰੀਆਂ ਨਾਲ ਬੇਸਿੱਟਾ ਮੀਟਿੰਗ ਤੋਂ ਬਾਅਦ ਇਹ ਸਪਸ਼ਟ ਹੋ ਚੁੱਕਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਹਲ ਸਿਰਫ ਮੁੱਖ ਮੰਤਰੀ ਭਗਵੰਤ ਮਾਨ ਹੀ ਕਰ ਸਕਦੇ ਹਨ। ਉਨ੍ਹਾਂ ਸਪਸ਼ਟ ਕਿਹਾ ਕਿ ਜੇਕਰ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾਂਦਾ ਤਾਂ ਉਹ ਸੂਬਾ ਪੱਧਰੀ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਪਿੰਕੀ, ਜੀਵਨ, ਜੋਗਿੰਦਰ ਸਿੰਘ ਖਾਟੀ, ਗੁਰਿੰਦਰਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਜੋਤੀ, ਮਨਜੀਤ ਕੌਰ, ਮਨਪ੍ਰੀਤ ਸਿੰਘ, ਰਜਨੀ, ਦਵਿੰਦਰ ਕੌਰ ਆਦਿ ਹਾਜ਼ਰ ਸਨ।