ਪੰਜਾਬ ਦੇ ਕਿਸਾਨ ਆਮ ਆਦਮੀ ਪਾਰਟੀ ਤੋਂ ਖੁਸ਼ : ਪੱਡਾ ਪੰਜਾਬ ਦੇ ਕਿਸਾਨ ਆਮ ਆਦਮੀ ਪਾਰਟੀ ਤੋਂ ਖੁਸ਼ : ਪੱਡਾ
Publish Date: Tue, 18 Aug 2026 08:07 PM (IST)
Updated Date: Tue, 18 Aug 2026 08:09 PM (IST)
--ਕਿਹਾ-ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਹੈ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਵੱਲੋਂ ਕਪੂਰਥਲਾ ਹਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਹੋ ਰਹੇ ਭਾਰੀ ਇਕੱਠ ਇਹ ਦੱਸਦੇ ਹਨ ਕਿ ਕਿਸਾਨ ਵਰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਬਹੁਤ ਖੁਸ਼ ਹੈ। ਇਨ੍ਹਾਂ ਮੀਟਿੰਗ ਦੌਰਾਨ ਕਿਸਾਨਾਂ ਨੇ ਕਿਹਾ ਕਿ ਇਹ ਪਿਛਲੇ 80 ਸਾਲ ਤੋਂ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਦਿਨ ਦੇ ਮੌਕੇ ਅੱਠ ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ ਜਦੋਂ ਕਿ ਦੂਜੀਆਂ ਸਰਕਾਰਾਂ ਵਿੱਚ ਹਮੇਸ਼ਾ ਵੱਡੇ-ਵੱਡੇ ਕੱਟ ਲੱਗਦੇ ਸਨ ਤੇ ਬਿਜਲੀ ਵੀ ਰਾਤ ਨੂੰ ਆਉਂਦੀ ਸੀ। ਇਸ ਮੌਕੇ ਆਪ ਆਗੂ ਸੁਖਵੰਤ ਸਿੰਘ ਪੱਡਾ ਨੇ ਸੰਬੋਧਨ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੋਚ ਹਰੇਕ ਵਰਗ ਨਾਲ ਖੜੇ ਹੋਣ ਤੇ ਮੁਸ਼ਕਿਲ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਮੁਸ਼ਕਿਲਾਂ ਹੱਲ ਕਰਨ ਲਈ ਹਮੇਸ਼ਾ ਤਿਆਰ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਹੈ, ਜਿਸ ਨੇ ਹਮੇਸ਼ਾ ਕਿਸਾਨਾਂ ਤੇ ਮਜ਼ਦੂਰਾਂ ਦੇ ਪੱਖ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਜਦੋਂ ਵੀ ਕੋਈ ਫ਼ੈਸਲਾ ਲਿਆ ਹੈ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਹੀ ਲਿਆ ਹੈ, ਚਾਹੇ ਉਹ ਨਹਿਰਾਂ ਦੇ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਂਣ ਦਾ ਹੋਵੇ, ਭਾਵੇਂ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਦਾ ਹੋਵੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਲੋਕ ਦੇ ਹਿੱਤ ਵਿੱਚ ਹੋਵੇਗਾ ਉਹੀ ਸਰਕਾਰ ਲਾਗੂ ਕਰੇਗੀ। ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਤੇ ਸੰਭਾਲਣ ਲਈ ਮੰਡੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਤੇ ਸ਼ੈੱਡ ਬਣਾਏ ਜਾ ਰਹੇ ਹਨ ਤਾਂ ਜੋ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ, ਮਸੀਹ ਭਾਈਚਾਰਾ ਚੇਅਰਮੈਨ ਮਲਕੀਤ ਸਿੰਘ, ਬਲਾਕ ਪ੍ਰਧਾਨ ਅਵਤਾਰ ਸਿੰਘ ਖਾਲਸਾ, ਬਲਾਕ ਪ੍ਰਧਾਨ ਅਮਰਜੀਤ ਸਿੰਘ ਬਾਵਾ, ਸ਼ਰਨਜੀਤ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ, ਸ਼ਰਨਜੀਤ ਸਾਗਰ, ਚਮਕੋਰ ਸਿੰਘ, ਗੁਰਪ੍ਰੀਤ ਸਿੰਘ,ਅਵਤਾਰ ਸਿੰਘ, ਗੁਰਮੇਜ ਸਿੰਘ, ਬਲਜੀਤ ਸਿੰਘ, ਸਰਪੰਚ ਲੁਭਾਇਆ, ਜਸਵੰਤ ਸਿੰਘ, ਨਰਿੰਦਰ ਸੰਘਾ, ਹਰਵਿੰਦਰ ਸਿੰਘ, ਮਨਜਿੰਦਰ ਸਿੰਘ, ਏਕਮਵੀਰ ਸਿੰਘ ਤੇ ਸਾਰੇ ਪੰਚਾਂ- ਸਰਪੰਚਾਂ ਤੋਂ ਇਲਾਵਾ ਇਲਾਕੇ ਦੇ ਕਿਸਾਨ ਹਾਜ਼ਰ ਸਨ।