ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ ਸਾਬਤ ਹੋਈ : ਗੋਰਾ ਗਿੱਲ
ਪੰਜਾਬ ਸਰਕਾਰ ਹੁਣ ਤੱਕ ਹਰ ਫਰੰਟ ‘ਤੇ ਫੇਲ ਸਾਬਤ ਹੋਈ : ਗੋਰਾ ਗਿੱਲ
Publish Date: Fri, 13 Feb 2026 07:14 PM (IST)
Updated Date: Fri, 13 Feb 2026 07:18 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਤੱਕ ਹਰ ਮੋਰਚੇ ‘ਤੇ ਅਸਫਲ ਸਾਬਤ ਹੋਈ ਹੈ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ। ਗੋਰਾ ਗਿੱਲ ਨੇ ਦੋਸ਼ ਲਾਇਆ ਕਿ ਰਾਜ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖਰਾਬ ਹੋ ਰਹੀ ਹੈ। ਉਨ੍ਹਾਂ ਮੁਤਾਬਕ ਕਤਲ, ਲੁੱਟ-ਖੋਹ ਤੇ ਹੋਰ ਅਪਰਾਧਿਕ ਘਟਨਾਵਾਂ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਨੂੰਨ-ਵਿਵਸਥਾ ‘ਤੇ ਪਕੜ ਕਮਜ਼ੋਰ ਹੋ ਰਹੀ ਹੈ ਤੇ ਅਪਰਾਧੀਆਂ ਵਿਚ ਡਰ ਘਟਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਰੋਜ਼ਗਾਰ, ਸਿੱਖਿਆ ਤੇ ਸਿਹਤ ਸੇਵਾਵਾਂ ਦੇ ਮਾਮਲੇ ਵਿਚ ਵੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਨਿਰਾਸ਼ਾਜਨਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਅਦਿਆਂ ਦੀ ਬਜਾਏ ਹਕੀਕਤੀ ਸੁਵਿਧਾਵਾਂ ਦੀ ਲੋੜ ਹੈ, ਪਰ ਮੌਜੂਦਾ ਹਾਲਾਤ ਵਿਚ ਕੇਵਲ ਦਿਖਾਵਾ ਕੀਤਾ ਜਾ ਰਿਹਾ ਹੈ। ਅੰਤ ਵਿਚ ਗੋਰਾ ਗਿੱਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਸੁਰੱਖਿਆ ਤੇ ਭਲਾਈ ਲਈ ਤੁਰੰਤ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਸੂਬੇ ਦਾ ਹਰ ਨਾਗਰਿਕ ਆਪਣੇ-ਆਪ ਨੂੰ ਸੁਰੱਖਿਅਤ ਤੇ ਭਰੋਸੇਯੋਗ ਮਹਿਸੂਸ ਕਰ ਸਕੇ।