ਭਰਤੀ ਲਈ ਸੀ-ਪਾਈਟ ਕੈਂਪ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ ਪੰਜਾਬ ਸਰਕਾਰ ਵਲੋਂ ਫੌਜ, ਪੈਰਾਮਿਲਟਰੀ ਅਤੇ ਪੀ.ਐਸ.ਐਸ.ਐਸ.ਬੀ. ਭਰਤੀ ਲਈ ਸੀ-ਪਾਈਟ ਕੈਂਪ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ
Publish Date: Thu, 29 Oct 2026 07:21 PM (IST)
Updated Date: Thu, 29 Oct 2026 07:22 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ, ਪੈਰਾਮਿਲਟਰੀ ਫੋਰਸਿਜ਼ ਤੇ ਪੀਐੱਸਐੱਸਐੱਸਬੀ ਦੀ ਭਰਤੀ ਲਈ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਤੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਥੇਹ ਕਾਂਜਲਾ ਕਪੂਰਥਲਾ ਵਿਖੇ ਕਰਵਾਈ ਜਾ ਰਹੀ ਹੈ। ਸੀ-ਪਾਈਟ ਕੈਂਪ ਕਪੂਰਥਲਾ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਉਮੀਦਵਾਰਾਂ ਲਈ ਟ੍ਰੇਨਿੰਗ, ਪੜ੍ਹਾਈ, ਰਿਹਾਇਸ਼ ਤੇ ਖਾਣ-ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ, ਜਲੰਧਰ, ਤਰਨਤਾਰਨ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਦੇ ਜਿਨ੍ਹਾਂ ਉਮੀਦਵਾਰਾਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਟੈਸਟ ਪਾਸ ਕਰ ਲਿਆ ਹੈ, ਉਹ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਪਹੁੰਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪੈਰਾਮਿਲਟਰੀ ਫੋਰਸਿਜ਼ (ਬੀਐੱਸਐੱਫ, ਸੀਆਰਪੀਐੱਫ, ਆਈਟੀਬੀਪੀ) ਤੇ ਪੰਜਾਬ ਪੁਲਿਸ ਦੀ ਫਿਜ਼ੀਕਲ ਤਿਆਰੀ ਕਰਨ ਵਾਲੇ ਤੇ ਪੀਐੱਸਐੱਸਐੱਸਬੀ ਦੀ ਭਰਤੀ ਲਈ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਨੌਜਵਾਨ ਵੀ ਇੱਥੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸਵੇਰੇ ਤੇ ਸ਼ਾਮ ਦੋਵੇਂ ਸਮੇਂ ਸਰੀਰਕ ਸਿਖਲਾਈ ਕਰਵਾਉਣ ਤੋਂ ਇਲਾਵਾ ਉਮੀਦਵਾਰਾਂ ਲਈ ਜਿਮ ਤੇ ਖੇਡਾਂ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਹੈ। ਕੈਂਪ ਵਿੱਚ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਆਪਣੇ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਜਿਵੇਂ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀਂ ਜਮਾਤ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 83601-63527 ਤੇ 69002-00733 ਤੇ ਸੰਪਰਕ ਕੀਤਾ ਜਾ ਸਕਦਾ ਹੈ।