ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਇਕੱਤਰਤਾ
ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Fri, 10 Apr 2026 06:19 PM (IST)
Updated Date: Fri, 10 Apr 2026 06:23 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੇਬੇ ਨਾਨਕੀ ਵਿਖੇ ਹੋਈ। ਮੀਟਿੰਗ ਵਿਚ ਸਰਬਸੰਮਤੀ ਨਾਲ ਸਰਕਾਰ ਪਾਸੋਂ ਮੰਗ ਕਰ ਕੇ 16 ਫ਼ੀਸਦੀ ਡੀਏ ਦੀ ਕਿਸ਼ਤ ਜਲਦੀ ਜਾਰੀ ਕੀਤੀ ਜਾਵੇ, 2.59 ਦੇ ਫਾਰਮੂਲੇ ਨਾਲ ਪੈਨਸ਼ਨ ਸੋਧ ਕੀਤੀ ਜਾਵੇ, ਮੈਡੀਕਲ ਭੱਤਾ 2000 ਰੁਪਏ ਦਿੱਤਾ ਜਾਵੇ, 66 ਮਹੀਨੇ ਦਾ ਬਕਾਇਆ ਇਕੱਠਾ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਸਟਾਫ ਨਰਸਾਂ ’ਤੇ ਲਾਇਆ ਗਿਆ ਐਸਮਾ ਰੱਦ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਹਾਈ ਕੋਰਟ ਦੇ ਮਾਣਯੋਗ ਜੱਜਾਂ ਅਤੇ ਸਾਥੀ ਪਟੀਸ਼ਨਰਾਂ ਦਾ 16 ਫ਼ੀਸਦੀ ਡੀਏ ਲੈਣ ਲਈ ਧੰਨਵਾਦ ਕੀਤਾ। ਇਸ ਮੌਕੇ ਸੇਵਾਮੁਕਤ ਅਧਿਆਪਕ ਅਤੇ ਸੀਨੀਅਰ ਪੱਤਰਕਾਰ ਜਗੀਰ ਸਿੰਘ ਬਾਜਵਾ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕਰਨੈਲ ਸਿੰਘ, ਵੇਦ ਪ੍ਰਕਾਸ਼ ਥਿੰਦ, ਗੁਰਚਰਨ ਦਾਸ, ਪਿਆਰਾ ਸਿੰਘ, ਚਰਨ ਸਿੰਘ, ਸਾਧੂ ਸਿੰਘ, ਅਜੀਤ ਸਿੰਘ, ਸੁਖਵੰਤ ਸਿੰਘ, ਬਲਵਿੰਦਰ ਸਿੰਘ, ਬਲਬੀਰ ਸਿੰਘ ਸਰੂਪ ਸਿੰਘ, ਗੁਰਚਮਨ ਲਾਲ, ਜਗੀਰ ਸਿੰਘ, ਰਾਕੇਸ਼ ਕੁਮਾਰ, ਜਸਵਿੰਦਰ ਸਿੰਘ ਟਿੱਬਾ, ਹਰਜੀਤ ਸਿੰਘ ਆਦਿ ਵੀ ਮੌਜੂਦ ਸਨ।