ਸਰਕਾਰੀ ਤਸ਼ੱਦਦ ਅੱਗੇ ਨਹੀਂ ਝੁਕਾਂਗੇ : ਸੁਖਚੈਨ,ਕੋਹਲੀ, ਸੰਦੀਪ
ਅਧਿਆਪਕਾਂ ਤੇ ਪੁਲਸੀਆ ਤਸ਼ੱਦਦ, ਪੁਰਾਣੀ ਪੈਨਸ਼ਨ ਅਤੇ ਡੀ ਏ ਦੀ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
Publish Date: Tue, 17 Mar 2026 08:10 PM (IST)
Updated Date: Tue, 17 Mar 2026 08:13 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਅਧਿਆਪਕਾਂ ਉੱਪਰ ਚੰਡੀਗੜ੍ਹ ਵਿਖੇ ਪੁਲਿਸ ਵੱਲੋਂ ਕੀਤੇ ਭਾਰੀ ਤਸ਼ੱਦਦ ਦੇ ਵਿਰੋਧ ਵਿਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸੂਬਾ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਦੇ ਸੱਦੇ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਵੱਲੋਂ ਰੋਸ ਧਰਨਾ ਦਿੰਦੇ ਹੋਏ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਣ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ, ਈਟੀਟੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ, ਸੁਖਦੇਵ ਸਿੰਘ ਬੂਲਪੁਰ, ਬਲਜੀਤ ਸਿੰਘ ਟਿੱਬਾ, ਪ੍ਰਦੀਪ ਸਿੰਘ ਘੁਮਾਣ, ਸੰਦੀਪ ਸਿੰਘ ਦੁਰਗਾਪੁਰ, ਹਰਵਿੰਦਰ ਸਿੰਘ ਵਿਰਦੀ, ਸੁਖਦੇਵ ਸਿੰਘ ਮੰਗੂਪੁਰ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਸੁਪਰੀਮ ਕੋਰਟ ਰਾਹੀਂ ਅਧਿਆਪਕਾਂ ਉੱਪਰ ਟੈੱਟ ਦੀ ਬਿਲਕੁਲ ਬੇਲੋੜੀ ਸ਼ਰਤ ਥੋਪੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵੱਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਦਾ ਅਪਮਾਨ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੇ ਡੀਏ ਦੀਆਂ ਕਿਸ਼ਤਾਂ ਦੇਣ ਤੋਂ ਵੀ ਭੱਜ ਰਹੀ ਹੈ। ਇਸ ਮੌਕੇ ਸੁਖਦੇਵ ਸਿੰਘ ਸੂਜੋਕਾਲੀਆ, ਬਲਬੀਰ ਸਿੰਘ ਕਾਲਰੂ, ਮਾਸਟਰ ਕਰਨੈਲ ਸਿੰਘ ਬੂਲਪੁਰ, ਮਾਸਟਰ ਬਲਜੀਤ ਸਿੰਘ ਟਿੱਬਾ, ਗੁਰਪ੍ਰੀਤ ਸਿੰਘ ਮੰਗੂਪੁਰ, ਗੁਰਦੇਵ ਸਿੰਘ, ਅਸ਼ਵਨੀ ਕੁਮਾਰ, ਅਜੇ ਕੁਮਾਰ, ਅਜੇ ਗੁਪਤਾ, ਜਸਵਿੰਦਰ ਸਿੰਘ ਸ਼ਿਕਾਰਪੁਰ, ਕੰਵਲਪ੍ਰੀਤ ਸਿੰਘ, ਸਵਰਨ ਸਿੰਘ ਨਸੀਰੇਵਾਲ, ਜਸਵੀਰ ਸਿੰਘ ਚੀਮਾ, ਯਾਦਵਿੰਦਰ ਸਿੰਘ, ਅਮਨਦੀਪ ਸਿੰਘ ਖਿੰਡਾ, ਤਰੁਨੰਮਜੀਤ ਕੌਰ, ਵਿਸ਼ਾਲੀ, ਕਵਿਤਾ ਧੀਰ, ਨਵਨੀਤ ਜੰਮੂ, ਪਰਮਿੰਦਰ ਕੌਰ, ਸਰਬਜੀਤ ਕੌਰ ਸਰਾਏ ਜੱਟਾਂ, ਨਵਰੂਪ ਕੌਰ, ਅਮਰਜੀਤ ਕੌਰ, ਜਸਵੀਰ ਕੌਰ, ਰਜਿੰਦਰ ਕੌਰ ਕਾਲਰੂ, ਮਨਜੀਤ ਕੌਰ ਕਾਲਰੂ, ਮਨੂੰ ਗੁਜਰਾਲ, ਹਰਜੀਤ ਕੌਰ ਠੱਟਾ ਨਵਾਂ, ਨਵਜੀਤ ਕੌਰ ਮੇਵਾ ਸਿੰਘ ਵਾਲਾ, ਤੇਜਿੰਦਰ ਸਿੰਘ, ਯੋਗੇਸ਼ ਸ਼ੋਰੀ, ਮਨਜਿੰਦਰ ਸਿੰਘ, ਰਣਜੀਤ ਸਿੰਘ, ਕੁਲਦੀਪ ਠਾਕੁਰ, ਯਾਦਵਿੰਦਰ ਸਿੰਘ, ਅਮਨਦੀਪ ਸਿੰਘ ਜੱਬੋਵਾਲ, ਜਗਜੀਤ ਸਿੰਘ, ਹਰਵਿੰਦਰ ਸਿੰਘ ਵਿਰਦੀ , ਜਸਪਾਲ ਚਾਵਲਾ, ਜਸਪ੍ਰੀਤ ਸਿੰਘ ਦਰੀਏਵਾਲ, ਅਵਤਾਰ ਸਿੰਘ ਹੈਬਤਪੁਰ , ਗੁਰਪ੍ਰੀਤ ਸਿੰਘ ਮਹਿਰਵਾਲਾ, ਰਾਜੂ ਜੈਨਪੁਰੀ, ਜਸਵਿੰਦਰ ਸਿੰਘ ਮਹਿਰਵਾਲਾ, ਅਮ੍ਰਿੰਤ ਸਿੰਘ ਲੋਹੀਆਂ ਆਦਿ ਹਾਜ਼ਰ ਸਨ।