ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਸਰਕਾਰ ਦੇ ਫੂਕੇ ਪੂਤਲੇ
ਕਿਸਾਨ ਆਗੂਆ ਦੀ ਰਿਹਾਈ ਨੂੰ ਲੈ ਕੇ ਪੰਜਾਬ ਸਰਕਾਰ ਦੇ ਫੂਕੇ ਪੂਤਲੇ
Publish Date: Mon, 19 Jan 2026 08:05 PM (IST)
Updated Date: Mon, 19 Jan 2026 08:06 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ ਦੀ ਅਗਵਾਈ ਹੇਠ ਤਲਵੰਡੀ ਪੁਲ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ, ਭਗਵੰਤ ਸਿੰਘ ਮਾਨ ਦੇ ਪੂਤਲੇ ਫੂਕੇ ਗਏ ਤੇ ਮੰਗ ਕੀਤੀ ਕਿ ਜੋ ਕਿਸਾਨਾਂ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ ਭਗਵੰਤ ਸਿੰਘ ਮਾਨ ਕਰ ਰਿਹਾ ਇਹ ਬਹੁਤ ਗਲਤ ਕਰ ਰਿਹਾ। ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨ ਏਕਤਾ ਅਜ਼ਾਦ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਤੇ ਉਨ੍ਹਾਂ ਦੇ 45 ਸਾਥੀਆਂ ਨੂੰ ਜੇਲ੍ਹ ਚ ਬੰਦ ਕਰਨ ’ਤੇ ਪੰਜਾਬ ਦੇ ਸਿਰਕੱਢ ਆਗੂ ਕੇਐੱਮਐੱਮ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੂੰ ਜੇਲ੍ਹ ਚ ਬੰਦ ਕਰਕੇ ਪੰਜਾਬ ਦੇ ਲੋਕਾਂ ਦੀ ਅਵਾਜ਼ ਪੁਲਿਸ ਪ੍ਰਸ਼ਾਸਨ ਦੇ ਜ਼ੋਰ ਨਾਲ ਦਬਾਉਣ ਦੀ ਜੋ ਕੋਸ਼ਿਸ ਕੀਤੀ ਗਈ, ਉਸ ਦੇ ਵਿਰੋਧ ਵਿਚ ਕੱਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਰੋਡ ਤੇ ਟਰੇਨਾਂ ਦੇ ਚੱਕੇ ਜਾਮ ਕੀਤੇ ਗਏ ਤੇ ਅਰਥੀ ਫੂਕ ਕੇ ਪ੍ਰਦਰਸ਼ਨ ਕੀਤੇ ਗਏ। ਆਗੂਆਂ ਨੇ ਕਿਹਾ ਕਿ ਜੇ ਅੱਜ ਆਗੂ ਰਿਹਾਅ ਨਾ ਕੀਤੇ ਤਾਂ ਤਿਖੇ ਸੰਘਰਸ਼ ਕੀਤੇ ਜਾਣਗੇ। ਇਸ ਸਮੇ ਜ਼ਿਲ੍ਹਾ ਖਜ਼ਾਨਚੀ ਹਾਕਮ ਸਿੰਘ, ਮਲਕੀਤ ਸਿੰਘ ਫੱਤੋਵਾਲ, ਮੇਜਰ ਸਿੰਘ, ਤਰਸੇਮ ਸਿੰਘ ਤਲਵੰਡੀ ਚੌਧਰੀਆਂ, ਪਿਆਰਾ ਸਿੰਘ ਵਾਟਾਂਵਾਲੀ, ਬਲਜਿੰਦਰ ਸਿੰਘ ਸਰੂਪਵਾਲ, ਜਗਤਾਰ ਸਿੰਘ, ਸੁਖਵਿੰਦਰ ਸਿੰਘ ਸੋਨੀ, ਹਰਦੀਪ ਸਿੰਘ ਬਾਊਪੁਰ, ਮਨਜੀਤ ਸਿੰਘ ਡੋਲਾ, ਜੋਗਾ ਸਿੰਘ, ਮਹਿੰਦਰ ਸਿੰਘ, ਸਰਬਜੀਤ ਸਿੰਘ ਕਾਲੇਵਾਲ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਹਾਜ਼ਰ ਸਨ ।