ਮੁਲਾਜ਼ਮਾਂ ਦੇ ਸੰਘਰਸ਼ ਤੋਂ ਘਬਰਾਈ ਪੰਜਾਬ ਸਰਕਾਰ ਵੱਲੋਂ ਸੁਖਚੈਨ ਖਹਿਰਾ ਦੀ ਬਦਲੀ ਨਿੰਦਣਯੋਗ : ਮੱਖਣ ਵਹਿਦਪੁਰੀ, ਸੰਜੀਵ ਕੌਂਡਲ ਮੁਲਾਜ਼ਮਾਂ ਦੇ ਸੰਘਰਸ਼ ਤੋਂ ਘਬਰਾਈ ਪੰਜਾਬ ਸਰਕਾਰ ਵਲੋਂ ਸੁਖਚੈਨ ਖੈਹਰਾ ਦੀ ਬਦਲੀ ਨਿੰਦਣਯੋਗ : ਮੱਖਣ ਵਹਿਦਪੁਰੀ, ਸੰਜੀਵ ਕੌਂਡਲ
Publish Date: Wed, 02 Sep 2026 09:24 PM (IST)
Updated Date: Thu, 03 Sep 2026 04:07 AM (IST)
* ਜੱਥੇਬੰਦੀ ਵੱਲੋਂ ਮੰਤਰੀ ਮੁੰਡੀਆਂ ਦੇ ਹਲਕੇ ’ਚ ਰੋਸ ਮਾਰਚ 9 ਨੂੰ : ਕਾਠਗੜ੍ਹ ਕੈਪਸ਼ਨ : 2ਕੇਪੀਟੀ39 ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਸੂਬਾ ਪ੍ਰੈਸ ਸਕੱਤਰ ਸੰਜੀਵ ਕੌਂਡਲ ਤੇ ਹੋਰ ਆਗੂ ਸੁਖਚੈਨ ਸਿੰਘ ਖਹਿਰਾ ਦੀ ਕੀਤੀ ਬਦਲੀ ਸਬੰਧੀ ਤੇ ਅਗਾਊਂ ਸੰਘਰਸ਼ ਸਬੰਧੀ ਗੱਲਬਾਤ ਕਰਦੇ ਹੋਏ । ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆਂ : ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਸੂਬਾ ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਅਤੇ ਸੂਬਾ ਪ੍ਰੈਸ ਸਕੱਤਰ ਸੰਜੀਵ ਕੌਂਡਲ ਦੀ ਅਗਵਾਈ ਹੇਠ ਜੱਥੇਬੰਦੀ ਦੇ ਆਗੂਆਂ ਦੀ ਇਕੱਤਰਤਾ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਦੇ ਮੁੱਖ ਆਗੂ ਸੁਖਚੈਨ ਸਿੰਘ ਖੈਹਰਾ ਦੀ ਬਦਲੀ ਨੂੰ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੇ ਸੰਘਰਸ਼ ਤੋਂ ਘਬਰਾਹਟ ਦੱਸਦਿਆਂ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਮੱਖਣ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਏਕਤਾ ਤੇ ਵਿਢੇ ਸੰਘਰਸ਼ ਕਾਰਨ ਬੌਖਲਾਹਟ ਵਿਚ ਹੈ ਅਤੇ ਆਗੂਆਂ ਦੀਆਂ ਬਦਲੀਆਂ ਵੀ ਇਸੇ ਦਾ ਨਤੀਜਾ ਹੈ ਸਰਕਾਰ ਸੋਚਦੀ ਹੈ ਕਿ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸਾ਼ਇਦ ਇਸ ਤਰ੍ਹਾਂ ਠੰਡਾ ਕੀਤਾ ਜਾ ਸਕੇਗਾ ਪਰ ਇਹ ਬਦਲੀ ਕਰਨ ਨਾਲ ਪੰਜਾਬ ਸਰਕਾਰ ਵਲੋਂ ਬਲਦੀ ਤੇ ਅੱਗ ਪਾਉਣ ਵਾਲਾ ਕੰਮ ਕੀਤਾ ਗਿਆ ਹੈ ਅਤੇ ਹੁਣ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੋਰਚਾ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਹਵਾ ਮਿਲ ਗਈ ਹੈ। ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਤੇ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਮੋੜ ਵਲੋਂ ਦੱਸਿਆ ਗਿਆ ਕਿ ਯੂਨੀਅਨ ਵਲੋਂ ਅਪਣੀਆ ਮੰਗਾਂ ਨੂੰ ਪੂਰਾ ਕਰਨ ਲਈ 9 ਸਤੰਬਰ ਨੂੰ ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਦੇ ਹਲਕੇ ਵਿਚ ਪੰਜਾਬ ਪੱਧਰ ਦਾ ਰੋਸ ਪ੍ਰਦਰਸ਼ਨ ਰੱਖਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਯੂਨੀਅਨ ਦੀਆਂ ਜਾਇਜ਼ ਮੁੱਖ ਮੰਗਾਂ ਸਰਕਾਰ ਨੂੰ ਪੂਰੀਆਂ ਕਰਨੀਆਂ ਚਾਹੀਦੀਆਂ ਹਨ ਜਿਹਨਾਂ ਵਿੱਚ ਮਹਿਕਮੇ ਵਿੱਚ ਰੈਗੂਲਰ ਭਰਤੀ ਕੀਤੀ ਜਾਵੇ, ਇਨਲਿਸਟਮੇਟ ਵਾਲੇ ਆਉਟਸੋਰਸਿੰਗ ਕਾਮੇ ਤੇ ਮਸਟਰੋਲ ਵਾਲੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮਿਆਂ ਨੂੰ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ 20:30:50 ਪਲੇਸਮੈਂਟ ਤੇ ਦੋ ਇੰਕਰੀਮੈਂਟ ਦਾ ਲਾਭ ਦਿੱਤਾ ਜਾਵੇ ਅਤੇ ਡਿਪਲੋਮਾ ਪਾਸ ਮੁਲਾਜ਼ਮਾਂ ਨੂੰ ਪ੍ਰਮੋਟ ਕੀਤਾ ਜਾਵੇ। ਯੂਨੀਅਨ ਵਲੋਂ ਇਹ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਯੂਨੀਅਨ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਯੂਨੀਅਨ ਦੇ ਵੱਖ-ਵੱਖ ਆਗੂ ਹਾਜ਼ਰ ਸਨ।